ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
- 25 Views
- kakkar.news
- October 15, 2025
- Punjab
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
ਫਿਰੋਜ਼ਪੁਰ 15 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਨ ਸਬੰਧੀ ਪ੍ਰੋਜੈਕਟ ਜੀਵਨਜੋਤ ਦੀ ਲਗਾਤਾਰਤਾ ਵਿੱਚ ਪ੍ਰੋਜੈਕਟ ਜੀਵਨਜੋਤ 2.0 ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਫ਼ਿਰੋਜ਼ਪੁਰ ਬਲਜਿੰਦਰ ਕੌਰ ਵੱਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਫਿਰੋਜ਼ਪੁਰ ਸ਼ਹਿਰ ਵਿੱਚ ਵੱਖ–ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਹਨੁੰਮਾਨ ਮੰਦਰ ਦੇ ਸਾਹਮਣੇ 5 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਫਿਰੋਜ਼ਪੁਰ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਇਨ੍ਹਾਂ ਬੱਚਿਆਂ ਦੀ ਕਾਉਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਉਨ੍ਹਾਂ ਦੀ ਮਾਤਾ ਦੇ ਹਵਾਲੇ ਕੀਤਾ ਗਿਆ ।
ਇਸ ਚੈਕਿੰਗ ਦੌਰਾਨ ਜਸਵਿੰਦਰ ਕੌਰ ਬਾਲ ਸੁਰੱਖਿਆ ਅਫਸਰ (ਗੈਰ ਸੰਗਠਨਾਤਮਤਕ) ਸ੍ਰੀ ਅਸ਼ੀਸ਼ ਸ਼ਰਮਾ, ਪਾਇਲ ਕੇਸ ਵਰਕਰ, ਗੁਰਮੀਤ ਸਿੰਘ ਸੁਪਰਵਾਈਜ਼ਰ, ਸੰਤੋਖ ਸਿੰਘ ਆਉਟਰੀਚ ਵਰਕਰ ਹਾਜ਼ਰ ਸਨ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੀ ਸੁਰਖਿਆ ਅਤੇ ਦੇਖਭਾਲ ਸਬੰਧੀ ਉਹਨਾਂ ਦੇ ਦਫਤਰ ਨਾਲ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ’ਤੇ ਫੋਨ ਕਰ ਕੇ ਬੱਚਿਆ ਸਬੰਧੀ ਕੋਈ ਵੀ ਜਾਣਕਾਰੀ ਲਈ ਜਾ ਸਕਦੀ ਹੈ।



- October 15, 2025