ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ
- 19 Views
- kakkar.news
- October 16, 2025
- Punjab
ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ
ਫਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ)
ਮਿਸ਼ਨ ਵਸਤੱਸਿਆ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਰੀਚਿਕਾ ਨੰਦਾ ਦੀ ਯੋਗ ਅਗਵਾਈ ਵਿੱਚ ਇੱਕ ਦਿਨਾ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਬੁਲਾਰਿਆ ਵੱਲੋਂ ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਆਹ, ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਪੋਕਸੋ ਐਕਟ ਜੋ ਕਿ 2012 ਨੂੰ ਲਾਗੂ ਹੋਇਆ ਹੈ।ਜਿਸਦਾ ਉਦੇਸ਼ ਬੱਚਿਆਂ ਨਾਲ ਹੋ ਰਹੇ ਸਰੀਰਕ ਸ਼ੋਸ਼ਣ, ਜਿਸਮਾਨੀ ਹਮਲਾ ਤੇ ਜਿਸਮਾਨੀ ਤੌਰ ਤੇ ਪਰੇਸ਼ਾਨ ਕਰਨ ਤੋਂ ਰੱਖਿਆ ਕਰਨਾ ਹੈ ਅਤੇ ਜੁਵੇਨਾਇਲ ਜਸਟਿਸ ਐਕਟ ਦਾ ਉਦੇਸ਼ ਜੁਰਮ ਤੋਂ ਪੀੜਤ ਬੱਚਿਆ ਨੂੰ ਸੁਰੱਖਿਤ ਵਾਤਾਵਰਨ ਪ੍ਰਦਾਨ ਕਰਨਾ ਹੈ। ਬਾਲ ਵਿਆਹ ਇੱਕ ਕਾਨੂਨੀ ਅਪਰਾਧ ਹੈ, ਜਿਸਨੂੰ ਰੋਕਣਾ ਸਾਡਾ ਫਰਜ ਬਣਦਾ ਹੈ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਰੀਚਿਕਾ ਨੰਦਾ ਨੇ ਸੁਪਰਵਾਈਜ਼ਰ ਅਤੇ ਆਂਗਣਵਾੜੀ ਵਰਕਰ ਨੂੰ ਸੰਦੇਸ਼ ਦਿੱਤਾ ਕਿ ਤੁਸੀ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹਿਚਾਉਣਾ ਹੈ ਤਾਂ ਜ਼ੋ ਹਿੰਸਾ ਤੋਂ ਪੀੜਤ ਬੱਚਿਆ ਨੂੰ ਸੁਰੱਖਿਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।