ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ
- 21 Views
- kakkar.news
- October 16, 2025
- Punjab
ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ
ਫਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ)
ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸ਼ਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ (ਫੂਡ ਸੇਫਟੀ) ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ, ਫਿਰੋਜ਼ਪੁਰ ਵੱਲੋਂ ਆਮ ਲੋਕਾਂ ਦੀ ਸਿਹਤ ਦੀ ਬੇਹਤਰੀ ਲਈ ਫੂਡ ਟੀਮ ਵੱਲੋ ਫਿਰੋਜ਼ਪੁਰ ਸ਼ਹਿਰ ਅਤੇ ਗੁਰੂਹਰਸਹਾਏ ਵਿੱਚ ਚੈਕਿੰਗ ਕਰਕੇ ਵੱਖ-ਵੱਖ ਖਾਣ ਪੀਣ ਦੀਆਂ ਵਸਤੂਆਂ ਦੇ 6 ਸੈਂਪਲ ਭਰੇ ਗਏ ਤਾਂ ਜੋ ਨਕਲੀ ਵਸਤੂਆਂ ਦੀ ਜ਼ਿਲ੍ਹੇ ਵਿੱਚ ਸਪਲਾਈ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਫੂਡ ਟੀਮ ਵੱਲੋ ਅਲੱਗ-ਅਲੱਗ ਮਠਿਆਈਆਂ ਦੀਆਂ ਦੁਕਾਨਾ ਦੀ ਚੈਕਿੰਗ ਕੀਤੀ ਗਈ। ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੰਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ ਗਈ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੰਤਾ ਭਰਪੂਰ ਮਠਿਆਈਆਂ ਮਿਲ ਸਕਣ । ਦੁਕਾਨਦਾਰਾ ਨੂੰ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਮਨਜ਼ੂਰ ਕੀਤੇ ਹੋਏ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਚੈਕਿੰਗ ਦੌਰਾਨ ਆਮ ਰੰਗ ਵਾਲੀਆਂ ਮਠਿਆਈਆਂ ਨੂੰ ਵੀ ਮੌਕੇ ਤੇ ਨਸ਼ਟ ਕੀਤਾ ਗਿਆ|