Trending Now
#ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਦਿੱਤਾ ਰੋਸ ਪੱਤਰ
#ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ
#ਮਾਨਵਤਾ ਦੀ ਸੇਵਾ ਲਈ “ਯੈੱਸ ਮੈਨ” ਵਿਪੁਲ ਨਾਰੰਗ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਕੀਤਾ ਗਿਆ ਸਨਮਾਨਿਤ
#ਸਕੂਲ ਦੀ ਵਿਦਿਆਰਥਣ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼, ਪ੍ਰਸ਼ਾਸਨ ਦੀ ਚੁੱਪੀ ‘ਤੇ ਪਿੰਡ ਵਾਸੀਆਂ ਦਾ ਰੋਸ
#ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ
#ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ
#ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਕਰਨ ਵਾਲੇ 2 ਮਿਲਾਵਟਖੋਰਾਂ ਨੂੰ ਕੀਤਾ 2.5 ਲੱਖ ਰੁਪਏ ਦਾ ਜੁਰਮਾਨਾ
#50 ਲੱਖ ਦੀ ਫਿਰੌਤੀ ਅਤੇ ਫਾਇਰਿੰਗ ਮਾਮਲੇ ਦੀ ਗੁਥੀ ਸੁਲਝੀ,ਦੋ ਆਰੋਪੀ ਗ੍ਰਿਫ਼ਤਾਰ
#ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ: ਡਿਪਟੀ ਕਮਿਸ਼ਨਰ
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ
- 20 Views
- kakkar.news
- October 17, 2025
- Punjab
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ
ਪਸ਼ੂ ਪਾਲਕ ਪਸ਼ੂਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ – ਡਾ. ਹਿਮਾਂਸ਼ੂ ਸਿਆਲ
ਫ਼ਿਰੋਜ਼ਪੁਰ, 17 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਅਤੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਪਸੂ ਪਾਲਣ ਵਿਭਾਗ ਡਾ. ਪਰਮਦੀਪ ਸਿੰਘ ਵਾਲੀਆ ਦੀ ਯੋਗ ਅਗਵਾਈ ਹੇਠ ਪਸੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਸੂਬੇ ਭਰ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ,ਪਸ਼ੂ ਪਾਲਣ ਡਾ. ਹਿਮਾਂਸ਼ੂ ਸਿਆਲ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 45 ਦਿਨਾਂ ਵਿੱਚ ਜਿਲ੍ਹੇ ਦੇ 239768 ਪਸ਼ੂਆਂ ਦਾ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਇਹ ਅਪੀਲ ਕੀਤੀ ਕਿ ਜਦੋਂ ਵੀ ਪਸ਼ੂ ਪਾਲਣ ਵਿਭਾਗ ਦੀ ਟੀਮ ਉਨ੍ਹਾਂ ਦੇ ਘਰ ਵੈਕਸੀਨ ਲਗਾਉਣ ਲਈ ਆਉਂਦੀ ਹੈ ਤਾਂ ਪਸ਼ੂਆਂ ਦਾ ਟੀਕਾਕਰਨ ਜਰੂਰ ਕਰਵਾਉਣ ਕਿਉਂਕਿ ਇਹ ਇੱਕ ਛੂਤ ਦੀ ਬਿਮਾਰੀ ਹੋਣ ਕਰਕੇ ਇੱਕ ਪਸ਼ੂ ਤੋਂ ਦੂਜੇ ਪਸ਼ੂਆਂ ਵਿੱਚ ਬਹੁਤ ਤੇਜੀ ਨਾਲ ਫੈਲਦੀ ਹੈ ਅਤੇ ਪਿੰਡਾਂ ਦੇ ਪਿੰਡ ਘੇਰੇ ਵਿੱਚ ਲੈ ਲੈਂਦੀ ਹੈ। ਇਸ ਲਈ ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ 100 ਪ੍ਰਤੀਸ਼ਤ ਪਸੂਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ।
****
Categories

Recent Posts

