Trending Now
#ਫਿਰੋਜ਼ਪੁਰ ਵਿੱਚ 15 ਦਿਨਾਂ ਵਿੱਚ 15 ਵੱਡੇ ਨਸ਼ਾ ਤਸਕਰ ਗ੍ਰਿਫ਼ਤਾਰ, ਪੁਲਿਸ ਦੀ ਵੱਡੀ ਕਾਰਵਾਈ, 100 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਵੱਡੀ ਕਾਰਵਾਈ: ਚੋਰ ਗਿਰਫਤਾਰ, 11 ਮੋਟਰਸਾਈਕਲ ਤੇ 8 ਮੋਬਾਇਲ ਬਰਾਮਦ
#ਕਮਿਸ਼ਨਰ ਮੰਡਲ ਫ਼ਿਰੋਜ਼ਪੁਰ ਦਾ ਆਈ.ਏ.ਐੱਸ. ਬਬੀਤਾ ਨੇ ਚਾਰਜ ਸੰਭਾਲਿਆ
#रेलवे द्वारा फिरोजपुर कैंट-झंझारपुर-फिरोजपुर कैंट साप्ताहिक समर स्पेशल रेलगाड़ी का संचालन।
#ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਪੀ.ਐੱਮ. ਸ਼੍ਰੀ ਸਕੂਲਾਂ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਵਿਸ਼ੇਸ਼ ਮੀਟਿੰਗ
#ਹੁਸੈਨੀਵਾਲਾ ਸਮਾਰਕ ‘ਤੇ ਸ਼ਹੀਦਾਂ ਨੂੰ ਸਿਜਦਾ ਕਰਨ ਪੁੱਜੇ ਆਈ.ਏ.ਐਸ ਵਰਸ਼ਾ ਸਿਨਹਾ ਨੇ ਦਿੱਤੀ ਸ਼ਰਧਾਂਜਲੀ
#ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਮਾੜੇ ਹਾਲਾਤ ਆਏ ਸਾਹਮਣੇ, ਫਿਰੋਜ਼ਪੁਰ ‘ਚ ਲੋਕ ਹੋਏ ਪਰੇਸ਼ਾਨ
#ਜੈਨਸਿਸ ਡੈਂਟਲ ਕਾਲਜ ਦੀ ਟੀਮ ਵੱਲੋਂ 150 ਬੱਚਿਆਂ ਦੀ ਮੁਫ਼ਤ ਜਾਂਚ
#ਫਿਰੋਜ਼ਪੁਰ ਦੇ ਮੱਖੂ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, ਪਿਸਤੌਲ ਗਲੋਕ ਤੇ ਹੈਰੋਇਨ ਬਰਾਮਦ
#फिरोजपुर मंडल ने यात्रियों को दी महत्वपूर्ण सुरक्षा सलाह
ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਦਿੱਤਾ ਰੋਸ ਪੱਤਰ
- 181 Views
- kakkar.news
- October 17, 2025
- Punjab
ਪੰਜਾਬ ਅਤੇ ਕੇਂਦਰੀ ਮੁਲਾਜ਼ਮਾਂ ‘ਚ ਡੀ.ਏ. ਦਾ ਪਾੜਾ 16% ਹੋਇਆ: ਪੰਜਾਬ ਸਰਕਾਰ ਦੀ ਚੁੱਪੀ ‘ਤੇ ਡੀਟੀਐੱਫ ਅਤੇ 6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਜਾਹਿਰ ਕੀਤਾ ਰੋਸ
ਡੀ.ਟੀ.ਐੱਫ./6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਪੈਂਡਿੰਗ ਡੀ.ਏ. ਤੇ ਹੋਰ ਵਿੱਤੀ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਭੇਜਿਆ ‘ਰੋਸ ਪੱਤਰ’
ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਦਿੱਤਾ ਰੋਸ ਪੱਤਰ
ਫ਼ਿਰੋਜ਼ਪੁਰ 17 ਅਕਤੂਬਰ 2025 (ਅਨੁਜ ਕੱਕੜ ਟੀਨੂੰ )
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਅਤੇ ਜਨਰਲ ਸਕੱਤਰ ਅਮਿਤ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਤੋਂ ਪੈਂਡਿੰਗ ਪੰਜ ਕਿਸ਼ਤਾਂ ਅਨੁਸਾਰ 16% ਡੀ.ਏ. ਜਾਰੀ ਨਾ ਕਰਨ ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ‘ਰੋਸ ਪੱਤਰ’ ਸੌਂਪਿਆ ਗਿਆ। ਇਸ ਮੌਕੇ ਡੀਟੀਐੱਫ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, 6635 ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਪਕ ਕੁਮਾਰ, ਸੂਬਾ ਜਨਰਲ ਸਕੱਤਰ ਸ਼ਲਿੰਦਰ ਕੰਬੋਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਅਧਿਆਪਕਾਂ ਦੇ ਵਿਆਪਕ ਰੋਸ ਦੀ ਜਾਣਕਾਰੀ ਪੰਜਾਬ ਸਰਕਾਰ ਤੱਕ ਪੁੱਜਦੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਉੱਪਰ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਦੇ ਨਤੀਜੇ ਵਜੋਂ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਹੁੰਦੇ ਐਲਾਨਾਂ ਅਨੁਸਾਰ ਬਣਦੇ 58% ਡੀ.ਏ. (ਮਹਿੰਗਾਈ ਭੱਤਾ) ਦੀ ਥਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 42% ਡੀ.ਏ. ਹੀ ਮਿਲ ਰਿਹਾ ਹੈ ਅਤੇ ਡੀ.ਏ. ਦੇ ਬਕਾਏ ਵੀ ਪੈਂਡਿੰਗ ਪਏ ਹਨ। ਮਹਿੰਗਾਈ ਭੱਤੇ ਵਿੱਚ ਬਣਿਆ ਇਹ ਵੱਡਾ ਪਾੜਾ ਬਣਨ ਪਿੱਛੇ ਜੁਲਾਈ 2023 ਵਿੱਚ 4%, ਜਨਵਰੀ 2024 ਵਿੱਚ 4%, ਜੁਲਾਈ 2024 ਵਿੱਚ 3%, ਜਨਵਰੀ 2025 ਵਿੱਚ 2% ਅਤੇ ਜੁਲਾਈ 2025 ਵਿੱਚ 3% ਦੀਆਂ ਕਿਸ਼ਤਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਨਾ ਮਿਲਣਾ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਦੀ ਗਹਿਰੀ ਚੁੱਪ ਪ੍ਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਵੀ ਪੈਡਿੰਗ ਪਈਆਂ ਹਨ ਜਿੰਨ੍ਹਾਂ ਵਿੱਚ ਪੰਜਾਬ ਦੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਅਤੇ ਬਾਰਡਰ ਏਰੀਆ ਭੱਤਾ ਸਮੇਤ ਗੈਰ-ਵਾਜਬ ਰੂਪ ਵਿੱਚ ਕੱਟੇ ਗਏ 37 ਕਿਸਮ ਦੇ ਭੱਤੇ ਅਤੇ ਏ.ਸੀ.ਪੀ. ਸਕੀਮ ਬਿਨਾਂ ਕਾਰਣ ਰੋਕੇ ਹੋਏ ਹਨ। ਇਸੇ ਤਰ੍ਹਾਂ 17-07-2020 ਜਾਂ ਇਸ ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜਮਾਂ ਉੱਪਰ ਕੇਂਦਰ ਦਾ ਅਧੂਰਾ ਤਨਖਾਹ ਕਮਿਸ਼ਨ ਲਾਗੂ ਕਰਕੇ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇੰਨ੍ਹਾਂ ਮੁਲਾਜ਼ਮਾਂ ਦੀ ਪੰਜਾਬ ਪੇਅ ਸਕੇਲ ਬਹਾਲ ਕੀਤੇ ਜਾਣ ਦੀ ਮੰਗ ਅਤੇ ਇੰਨ੍ਹਾਂ ਨੂੰ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਘੇਰੇ ਵਿੱਚ ਲੈ ਕੇ ਬਾਕੀ ਮੁਲਾਜ਼ਮਾਂ ਵਾਂਗ 15% ਵਾਧੇ ਸਹਿਤ ਤਨਖਾਹਾਂ ਫਿਕਸ ਕੀਤੇ ਜਾਣ ਦੀ ਮੰਗ ਜਿਉਂ ਦੀ ਤਿਉਂ ਖੜ੍ਹੀ ਹੈ। ਆਗੂਆਂ ਨੇ ਇਸ ਰੋਸ ਪੱਤਰ ਰਾਹੀਂ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਪੰਜਾਬ ਸਰਕਾਰ ਆਪਣੇ 18-10-2022 ਦੇ ਨੋਟੀਫਿਕੇਸ਼ਨ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਦਿਆਂ ਨੈਸ਼ਨਲ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ‘ਤੇ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਤੁਰੰਤ ਬਹਾਲ ਕਰੇ। ਇਸ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 9 ਸਾਲਾਂ ਤੋਂ ਲਟਕਾਈ ਛੇਵੇਂ ਪੰਜਾਬ ਪੇਅ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਰਿਪੋਰਟ (ਸਮੇਤ ਕਾਡਰ ਵਾਇਜ਼ ਤੇ ਵਿਭਾਗ ਵਾਇਜ਼) ਮੁਕੰਮਲ ਰੂਪ ਵਿੱਚ ਜਾਰੀ ਕੀਤੀ ਜਾਵੇ ਅਤੇ ਪਰਖ ਕਾਲ ਸਬੰਧੀ ਮਿਤੀ 15-01-2015 ਅਤੇ 07-09-2016 ਦੇ ਪੱਤਰ ਰੱਦ ਕਰਕੇ ਦੋ ਸਾਲ ਦਾ ਪਰਖ ਸਮਾਂ ਸਮੇਤ ਪੂਰੀ ਤਨਖਾਹ ਅਤੇ ਭੱਤੇ ਲਾਗੂ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਖੋਸਾ, ਵਰਿੰਦਰਪਾਲ ਸਿੰਘ ਖਾਲਸਾ, ਸਵਰਨ ਸਿੰਘ ਜੋਸਨ, ਨਰਿੰਦਰ ਸਿੰਘ ਜੰਮੂ,ਮਨੋਜ ਕੁਮਾਰ, ਇੰਦਰ ਸਿੰਘ ਸੰਧੂ,ਸੰਦੀਪ ਕੁਮਾਰ,ਅਮਨਦੀਪ ਸਿੰਘ,ਰਾਕੇਸ਼ ਕੁਮਾਰ ਮਨੋਜ ਕੁਮਾਰ, ਰਾਕੇਸ਼ ਕੰਬੋਜ ਹਾਜ਼ਰ ਸਨ।
