Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸਕੂਲੀ ਵਾਹਨਾਂ ਦੀ ਨਿਯਮਿਤ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ – ਗੁਰਦੇਵ ਸਿੰਘ ਧੰਮ
- kakkar.news
- October 27, 2025
- Punjab
ਸਕੂਲੀ ਵਾਹਨਾਂ ਦੀ ਨਿਯਮਿਤ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ – ਗੁਰਦੇਵ ਸਿੰਘ ਧੰਮ
ਫਿਰੋਜ਼ਪੁਰ 27 ਅਕਤੂਬਰ 2025 (ਸਿਟੀਜਨਜ਼ ਵੋਇਸ)
ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹੇ ‘ਚ ਸੜਕੀ ਹਾਦਸਿਆਂ ’ਤੇ ਨੱਥ ਪਾਉਣ ਬਾਰੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸੜਕਾਂ ਦੀ ਮੁਰੰਮਤ, ਟ੍ਰੈਫਿਕ ਲਾਈਟਾਂ, ਜੈਬਰਾ ਕਰਾਸਿੰਗ, ਸੜਕਾਂ ਤੇ ਕਬਜ਼ੇ, ਆਵਾਰਾ ਪਸ਼ੂਆਂ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਸਕਣ ਵਾਲੇ ਹੋਰ ਉਪਰਾਲਿਆਂ ’ਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸੜਕੀ ਹਾਦਸਿਆਂ ’ਤੇ ਨੱਥ ਪਾਉਣ ਲਈ ਵਾਧੂ ਸੜਕ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਦੇ ਢੁਕਵੇਂ ਹੱਲ ਕੱਢਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਵਾਹਨਾਂ ਤੇ ਰਿਫਲੈਕਟਰ ਲਗਾਉਣ ਅਤੇ ਸੜਕਾਂ ਤੋਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਪਹੁੰਚਾਉਣ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਬੱਸਾਂ ਵਿੱਚ ਵੀ ਬੱਚਿਆਂ ਤੇ ਮਹਿਲਾਵਾਂ ਦੀ ਸੁਰੱਖਿਆ ਅਤੇ ਯਾਤਰੀਆਂ ਲਈ ਹੋਰ ਸੁਰੱਖਿਆ ਇੰਤਜ਼ਾਮ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਚੈਕਿੰਗ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਬਣਦੇ ਬਲੈਕ ਸਪੋਟਸ ਅਤੇ ਹੋਰ ਰੁਕਾਵਟਾਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਣਸੁਰੱਖਿਅਤ ਵਾਹਨਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਬੰਧਤ ਵਿਭਾਗ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਕੂਲਾਂ ਵਿੱਚ ਸਕੂਲੀ ਵਾਹਨਾਂ ਦੀ ਨਿਯਮਿਤ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਨ੍ਹਾਂ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਸਬੰਧੀ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਓਵਰਲੋਡਿੰਗ ਵਾਹਨ ਚਲਾਉਣ ਵਾਲਿਆਂ, ਬਿਨਾਂ ਸੀਟ ਬੈਲਟ ਤੇ ਹੈਲਮੇਟ ਦੇ ਡਰਾਈਵਿੰਗ ਕਰਨ ਵਾਲਿਆਂ, ਟ੍ਰਿਪਲ ਸਵਾਰੀ ਸਮੇਤ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਮੀਟਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ ਅਤੇ ਸੁਪਰਡੰਟ ਸੈਨੀਟਰੀ ਸੁਖਪਾਲ ਸਿੰਘ, ਮਨੋਜ ਖੱਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026