Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ
- kakkar.news
- October 28, 2025
- Politics Punjab
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 28 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਡੀਸੀ ਦਫਤਰ ਵਿਖੇ ਪਹੁੰਚ ਕੇ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਨਾਲ ਸਬੰਧਤ ਕੁਆਰਡੀਨੇਟਰਾਂ ਨਾਲ ਮੀਟਿੰਗ ਕੀਤੀ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਿਧੀ ਕੁਮਦ ਬੰਬਾਹ ਅਤੇ ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ (ਕਾਕਾ ਸਰਾਂ) ਅਤੇ ਵਾਈਸ ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇੱਕੋ ਇੱਕ ਮਕਸਦ ਹੈ ਕਿ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ। ਇਸ ਕੰਮ ਲਈ ਉਹਨਾਂ ਵੱਲੋਂ ਪੂਰਾ ਜ਼ੋਰ ਲਗਾ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕ ਵੱਡੀ ਜਿੰਮੇਵਾਰੀ ਦਿੱਤੀ ਹੈ ਕਿ ਅਸੀਂ ਆਪਣੇ ਏਰੀਏ ਆਪਣੇ ਆਲੇ ਦੁਆਲੇ ਆਪਣੇ ਪਿੰਡਾਂ ਵਿੱਚ ਕਿਸੇ ਤਰ੍ਹਾਂ ਦਾ ਨਸ਼ਾ ਨਾ ਵਿਕਣ ਦਈਏ ਅਤੇ ਜੇਕਰ ਕੋਈ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਤਾਂ ਇਸ ਬਾਰੇ ਸਬੰਧਤ ਪੁਲਿਸ ਥਾਣਿਆਂ ਜਾਂ ਪੁਲਿਸ ਮੁਖੀਆਂ ਨੂੰ ਜਾਣਕਾਰੀ ਦਿੱਤੀ ਜਾਵੇ| ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਈ ਵੀ ਨਸ਼ਾ ਵੇਚਣ ਵਾਲਾ ਬਖਸ਼ਿਆ ਨਹੀਂ ਜਾਣਾ ਚਾਹੀਦਾ| ਇਸ ਕੰਮ ਲਈ ਸਾਨੂੰ ਸਾਰਿਆਂ ਨੂੰ ਪਾਰਟੀ ਵੱਲੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਜਿੰਮੇਵਾਰੀ ਨੂੰ ਅਸੀਂ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਵਾਂਗੇ|
ਇਸ ਮੌਕੇ ਫਿਰੋਜਪੁਰ ਸ਼ਹਿਰੀ ਹਲਕੇ ਦੇ ਹਲਕਾ ਕੋਆਰਡੀਨੇਟਰ ਮੈਡਮ ਅਮਨਦੀਪ ਕੌਰ ਗੋਸਲ, ਹਲਕਾ ਫਿਰੋਜਪੁਰ ਦਿਹਾਤੀ ਦੇ ਕੁਆਰਡੀਨੇਟਰ ਹਰਮਨ ਸਿੱਧੂ ਤੋਂ ਇਲਾਵਾ ਹੋਰਨਾ ਹਲਕਿਆਂ ਦੇ ਕੋਆਰਡੀਨੇਟਰ ਅਤੇ ਉਹਨਾਂ ਦੇ ਸਾਥੀ ਮੈਂਬਰ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ|
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026