ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਵੱਲੋਂ ਵੱਡੀ ਕਾਰਵਾਈ: 5 ਕਿ.ਗ੍ਰਾ. ਹੈਰੋਇਨ ਸਮੇਤ ਇੱਕ ਕਾਬੂ
- 73 Views
- kakkar.news
- October 28, 2025
- Crime Punjab
ਫਿਰੋਜ਼ਪੁਰ ’ਚ ਕਾਊਂਟਰ ਇੰਟੈਲੀਜੈਂਸ ਵੱਲੋਂ ਵੱਡੀ ਕਾਰਵਾਈ: 5 ਕਿ.ਗ੍ਰਾ. ਹੈਰੋਇਨ ਸਮੇਤ ਇੱਕ ਕਾਬੂ
ਫਿਰੋਜ਼ਪੁਰ, 28 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਸ੍ਰੀ ਗੁਰਸੇਵਕ ਸਿੰਘ ਬਰਾੜ, ਪੀ.ਪੀ.ਐਸ, ਏ.ਆਈ.ਜੀ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਸ੍ਰੀ ਜਤਿੰਦਰ ਸਿੰਘ, ਪੀ.ਪੀ.ਐਸ, ਡੀ.ਐਸ.ਪੀ ਐਸ.ਐਸ.ਓ.ਸੀ ਫਾਜ਼ਿਲਕਾ ਅਤੇ ਇੰਸਪੈਕਟਰ ਬਲਦੇਵ ਸਿੰਘ ਪਤਲੀ, ਇੰਚਾਰਜ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਸਪੈਸ਼ਲ ਅਪਰੇਸ਼ਨ ਦੌਰਾਨ ਐਸ.ਆਈ ਰਜਵੰਤ ਸਿੰਘ ਦੀ ਟੀਮ ਨੇ ਪਿੰਡ ਹਸਨ ਢੁੱਟ, ਥਾਣਾ ਸਦਰ ਫਿਰੋਜ਼ਪੁਰ ਦੇ ਇਲਾਕੇ ’ਚ ਸ਼ੱਕ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਨਾਨਕ ਸਿੰਘ ਵਾਸੀ ਪਿੰਡ ਹਬੀਬ ਵਾਲਾ, ਥਾਣਾ ਸਦਰ ਫਿਰੋਜ਼ਪੁਰ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਨੰਬਰ PB-05-AU-0504 ਸਮੇਤ ਕਾਬੂ ਕੀਤਾ।
ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ ਐਸ.ਐਸ.ਓ.ਸੀ ਫਾਜ਼ਿਲਕਾ ਦੀ ਹਾਜ਼ਰੀ ਵਿੱਚ ਗੁਰਪ੍ਰੀਤ ਸਿੰਘ ਉਰਫ ਗੋਰਾ ਦੇ ਕਬਜ਼ੇ ਵਿਚੋਂ 5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸੰਬੰਧੀ ਮੁਕੱਦਮਾ ਨੰਬਰ 17 ਮਿਤੀ 28-10-2025 ਅਧੀਨ ਧਾਰਾ 21(ਸੀ), 61, 85 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ.ਸੀ ਫਾਜ਼ਿਲਕਾ ਵਿੱਚ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਰੋਪੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਤਾਰਾਂ ਦਾ ਖੁਲਾਸਾ ਕੀਤਾ ਜਾ ਸਕੇ। ਪੁਲਿਸ ਅਗਲੇ ਦਿਨਾਂ ’ਚ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਕਰ ਰਹੀ ਹੈ।
