ਫਿਰੋਜ਼ਪੁਰ ਕੇਂਦਰੀ ਜੇਲ ‘ਚ ਵੱਡੀ ਚੈਕਿੰਗ ਦੌਰਾਨ ਭਾਰੀ ਮਾਤਰਾ ਚ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ
- 88 Views
- kakkar.news
- October 30, 2025
- Crime Punjab
ਫਿਰੋਜ਼ਪੁਰ ਕੇਂਦਰੀ ਜੇਲ ‘ਚ ਵੱਡੀ ਚੈਕਿੰਗ ਦੌਰਾਨ ਭਾਰੀ ਮਾਤਰਾ ਚ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ
ਫਿਰੋਜ਼ਪੁਰ, 30 ਅਕਤੂਬਰ 2025 (ਅਨੁਜ ਕੱਕੜ ਟੀਨੂੰ)
ਕੇਂਦਰੀ ਜੇਲ ਫਿਰੋਜ਼ਪੁਰ ਵਿੱਚ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਵੱਡੀ ਮਾਤਰਾ ਵਿੱਚ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਨਾਲ ਜੇਲ ਪ੍ਰਬੰਧਕੀ ਪ੍ਰਣਾਲੀ ਉੱਤੇ ਸਵਾਲ ਖੜ੍ਹੇ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਜੇਲ ਦੇ ਸਹਾਇਕ ਸੁਪਰਡੈਂਟ ਵੱਲੋਂ 19 ਅਕਤੂਬਰ ਤੋਂ 25 ਅਕਤੂਬਰ 2025 ਤੱਕ ਵੱਖ-ਵੱਖ ਦਿਨਾਂ ਦੌਰਾਨ ਚਲਾਈ ਗਈ ਤਲਾਸ਼ੀ ਮੁਹਿੰਮ ਵਿੱਚ ਕੁੱਲ 27 ਮੋਬਾਈਲ ਫੋਨ, ਜਿਨ੍ਹਾਂ ਵਿੱਚ 15 ਕੀਪੈਡ ਮੋਬਾਈਲ ਅਤੇ 12 ਟੱਚ ਸਕਰੀਨ ਮੋਬਾਈਲ, ਦੇ ਨਾਲ 5 ਡਾਟਾ ਕੇਬਲ, 1 ਅਡੈਪਟਰ, 1 ਬੈਟਰੀ, 1 ਚਾਰਜਰ, ਅਤੇ ਦੋ ਪੈਕਟ ਸਿਗਟਾਂ ਤੇ 159 ਪੁੜਿਆ ਜਰਦਾ ਸਮੱਗਰੀ ਬਰਾਮਦ ਕੀਤੀ ਗਈ ਹੈ।
ਬਰਾਮਦ ਕੀਤਾ ਸਮਾਨ ਜੇਲ ਦੇ ਵੱਖ-ਵੱਖ ਸੈਕਸ਼ਨਾਂ ਵਿਚੋਂ ਲਾਵਾਰਿਸ ਹਾਲਤ ਵਿੱਚ ਮਿਲਿਆ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸਮਾਨ ਬਾਹਰੋਂ ਤਸਕਰੀ ਰਾਹੀਂ ਜੇਲ ਅੰਦਰ ਪਹੁੰਚਾਇਆ ਗਿਆ ਹੋ ਸਕਦਾ ਹੈ। ਜੇਲ ਪ੍ਰਬੰਧਨ ਨੇ ਤੁਰੰਤ ਇਸ ਸਬੰਧੀ ਸਾਰੀ ਜਾਣਕਾਰੀ ਸਿਟੀ ਥਾਣਾ ਫਿਰੋਜ਼ਪੁਰ ਨੂੰ ਸੌਂਪੀ।
ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ ਪ੍ਰਿਜਨ ਐਕਟ ਦੀ ਧਾਰਾ 42 ਅਤੇ 52-ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਮੋਬਾਈਲ ਅਤੇ ਸਮਾਨ ਜੇਲ ਅੰਦਰ ਕਿਵੇਂ ਪਹੁੰਚੇ ਅਤੇ ਇਸ ਦੇ ਪਿੱਛੇ ਕਿਹੜਾ ਜਾਲ ਕੰਮ ਕਰ ਰਿਹਾ ਹੈ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026