Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
- kakkar.news
- October 31, 2025
- Punjab
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਆਯੋਜਿਤ
ਫਿਰੋਜ਼ਪੁਰ 31 ਅਕਤੂਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ|
ਮੀਟਿੰਗ ਦੌਰਾਨ ਵਿਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀ ਚੱਲ ਰਹੀ ਹੈ। ਜਿਸ ਦੇ ਸਬੰਧ ਵਿੱਚ ਵੱਖ ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ ਅਤੇ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਗੁਰੁ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਸਵੇਰੇ 8.00 ਵਜੇ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ| ਇਹ ਨਗਰ ਕੀਰਤਨ ਫਿਰੋਜ਼ਪੁਰ ਛਾਉਣੀ-ਸ਼ੇਰ ਸ਼ਾਹ ਵਲੀ ਚੌਂਕ- ਸ਼ਹੀਦ ਊਧਮ ਸਿੰਘ ਚੌਂਕ- ਮਲਵਾਲ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਜਾਮਨੀ ਸਾਹਿਬ ਬਾਜ਼ੀਦਪੁਰ ਪਹੁੰਚੇਗਾ ਅਤੇ ਇਸ ਤੋਂ ਬਾਅਦ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਹੰਚੇਗਾ। ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਕੁੱਲ 4 ਨਗਰ ਕੀਰਤਨ ਕੱਢੇ ਜਾਣਗੇ ਜੋ ਕਿ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਖੇ ਪਹੁੰਚਣਗੇ| ਇਸ ਤੋਂ ਇਲਾਵਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨੂੰ ਦਰਸਾਉਂਦਾ ਲਾਈਟ ਐਂਡ ਸਾਂਊਡ ਸ਼ੋਅ 11 ਨਵੰਬਰ ਨੂੰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖ਼ੇ ਸ਼ਾਮ 6:30 ਵਜੇ ਚਲੇਗਾ|
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਜਿਵੇਂ ਕਿ ਸੜਕਾਂ ਦੀ ਮੁਰੰਮਤ, ਸਾਫ-ਸਫਾਈ, ਲਾਈਟਿੰਗ, ਰੂਟ ਪਲਾਨ, ਪੀਣ ਵਾਲੇ ਪਾਣੀ ਆਦਿ ਦੀਆਂ ਤਿਆਰੀਆਂ ਪਹਿਲਾਂ ਤੋਂ ਹੀ ਕਰ ਲਈਆਂ ਜਾਣ ਅਤੇ ਇਹ ਡਿਊਟੀ ਸੇਵਾ ਸ਼ਰਧਾ ਦੀ ਭਾਵਨਾ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਨਗਰ ਕੀਰਤਨ ਵਾਲੇ ਦਿਨ ਧਾਰਮਿਕ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਵੇ। ਉਹਨਾਂ ਜਿਲੇ ਦੇ ਹੱਥ ਮੂੰਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਗਰ ਕੀਰਤਨ ਦੇ ਸਬੰਧ ਵਿੱਚ ਆਪਣੀ ਸੇਵਾ ਭਾਵਨਾ ਨਾਲ ਜੋ ਲੰਗਰ ਲਗਾਉਣਾ ਹੈ ਉਸ ਸਬੰਧੀ ਰੈਡ ਕਰੋਸ ਨਾਲ ਤਾਲਮੇਲ ਕਰ ਲਿਆ ਜਾਵੇ ਤਾਂ ਜੋ ਜਗਹਾ ਅਤੇ ਪਾਰਕਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ| ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲਾਈਟ ਐਂਡ ਸਾਊਂਡ ਸ਼ੋਅ ਅਤੇ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਜ਼ਰੂਰ ਲਗਵਾਉਣ|
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਦੇਵ ਸਿੰਘ ਧੰਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|
Categories

Recent Posts