ਵਧੀਕ ਡਿਪਟੀ ਕਮਿਸ਼ਨਰ ਵੱਲੋਂ 11 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਲ ਹੋਣ ਦਾ ਸੱਦਾ
- 71 Views
- kakkar.news
- November 6, 2025
- Punjab
ਵਧੀਕ ਡਿਪਟੀ ਕਮਿਸ਼ਨਰ ਵੱਲੋਂ 11 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਲ ਹੋਣ ਦਾ ਸੱਦਾ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਵੇਗਾ ਵਿਸ਼ਾਲ ਸਮਾਗਮ
ਫ਼ਿਰੋਜ਼ਪੁਰ, 6 ਨਵੰਬਰ 2025 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫੇ ਬਾਰੇ ਜਾਣਕਾਰੀ ਦੇਣ ਲਈ 11 ਨਵੰਬਰ ਨੂੰ ਕੰਟੋਨਮੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਨੇ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਵਿੱਚ ਲੋਕਾਂ ਨੂੰ ਸ਼ਾਮ 05:00 ਵਜੇ ਪਹੁੰਚਣ ਲਈ ਖੁੱਲਾ ਸੱਦਾ ਦਿੱਤਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਖਾਵੇ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ ਸਫਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
