ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
- 60 Views
- kakkar.news
- November 7, 2025
- Punjab
ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ,7 ਨਵੰਬਰ 2025 (ਸਿਟੀਜਨਜ਼ ਵੋਇਸ)
ਡਾਇਰੈਕਟਰ ਸਿਹਤ ਵਿਭਾਗ ਦੇ ਹੁਕਮਾਂ ਤੇ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ੂਨੋਟਿਕ ਡਿਸੀਜ਼ ਤੋਂ ਬਚਾਅ ਕੰਟਰੋਲ ਮੁਹਿੰਮ ਤਹਿਤ ਕੈੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਫ਼ਿਰੋਜ਼ਪੁਰ ਛਾਉਣੀ ਵਿੱਖੇ ਪ੍ਰਿੰਸਿਪਲ ਜਗਦੀਸ਼ ਸਿੰਘ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਾਨਵਰਾਂ ਵਿਚ ਪੈਦਾ ਹੁੰਦੀਆਂ ਹਨ ਅਤੇ ਮਨੁੱਖਾਂ ਵਿੱਚ ਫੈਲ ਜਾਂਦੀਆਂ ਹਨ। ਲਾਗ ਵਾਲੇ ਜਾਨਵਰ ਦੇ ਕੱਟਣ ਨਾਲ ਜਾਂ ਲਾਗ ਵਾਲੇ ਜਾਨਵਰ ਦੇ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿਚ ਆਉਣ ਨਾਲ ਬਿਮਾਰੀ ਫੈਲਦੀ ਹੈ। ਜਾਨਵਰਾਂ ਤੋਂ ਵਾਇਰਸ, ਬੈਕਟੀਰੀਆਂ, ਫੰਜਾਈ, ਪ੍ਰਰਾਈਓਨ ਜਾਂ ਪਰਜੀਵੀਆਂ ਰਾਹੀਂ ਬਿਮਾਰੀਆਂ ਮਨੁੱਖੀ ਸਰੀਰ ਅੰਦਰ ਪ੍ਰਵੇਸ਼ ਕਰ ਜਾਂਦੀਆਂ ਹਨ। ਹਲਕਾਅ, ਇੰਫਲੂਐਂਜਾਂ, ਬਰੂਸੀਲੋਸਿਸ, ਪਲੇਗ, ਤਪਦਿਕ, ਧਦਰ ਰੋਗ, ਸਵਾਈਨ ਫਲੂ, ਬਰਡ ਫਲੂ, ਇਬੋਲਾ, ਡਿਪਥੀਰਿਆ, ਫੀਤਾ ਕਿਰਮ, ਡੇਂਗੂ, ਚਿਕਨਗੁਨੀਆਂ, ਜਾਪਾਨੀ ਇਨਸੇਫਲਾਈਟਿਸ, ਰਿਕੇਟਸੀਓਸਿਸ ਆਦਿ ਜੂਨੋਟਿਕ ਬਿਮਾਰੀਆਂ ਹਨ ਅਤੇ ਮਨੁੱਖੀ ਸਿਹਤ ਲਈ ਇਕ ਗੰਭੀਰ ਖਤਰਾ ਹਨ। ਇਨ੍ਹਾਂ ਤੋਂ ਬਚਾਅ ਲਈ ਜ਼ਰੂਰੀ ਹੈ ਕਿ ਆਪਣੇ ਸੰਪਰਕ ਵਿਚ ਆਉਣ ਵਾਲੇ ਪਸ਼ੂਆਂ ਜਾਂ ਜਾਨਵਰਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਪਾਲਤੂ ਜਾਨਵਰਾਂ ਦਾ ਸਹੀ ਸਮੇਂ ਤੇ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਰਾਂ ਦੇ ਮਲ ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ। ਰੋਗੀ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਘਰਾਂ ਵਿਚ ਆਉਣ ਵਾਲੇ ਜਾਨਵਰ ਜਿਵੇਂ ਚੂਹੇ, ਛਿਪਕਲੀਆਂ, ਡੱਡੂ ਆਦਿ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪਸ਼ੂਆਂ ਤੋਂ ਪ੍ਰਰਾਪਤ ਹੋਣ ਵਾਲੇ ਖਾਦ ਪਦਾਰਥ ਜਿਵੇਂ ਦੁੱਧ, ਅੰਡਾ, ਮੀਟ ਆਦਿ ਨੂੰ ਚੰਗੀ ਤਰਾਂ ਪਕਾ ਕੇ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਅਧਿਆਪਕ ਮਨਪ੍ਰੀਤ ਕੌਰ, ਸਰਬਜੀਤ ਕੌਰ, ਰਜਨੀ ਅਤੇ ਕੁਲਦੀਪ ਕੌਰ ਆਦਿ ਵੀ ਮੌਜੂਦ ਸਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026