ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪਿੰਡ ਹੁਸਨਰ, ਗਿੱਦੜਬਾਹਾ ਦੀ ਸੰਸਥਾ ਦੇ ਸਹਿਯੋਗ ਨਾਲ ਹੜ੍ਹ ਪੀੜ੍ਹਤ ਇਲਾਕਿਆਂ ਵਿੱਚ ਕਣਕ ਦਾ ਬੀਜ਼ ਅਤੇ ਖਾਦ ਮੁਹੱਈਆ ਕਰਵਾਈ ਗਈ।
- kakkar.news
- November 7, 2025
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪਿੰਡ ਹੁਸਨਰ, ਗਿੱਦੜਬਾਹਾ ਦੀ ਸੰਸਥਾ ਦੇ ਸਹਿਯੋਗ ਨਾਲ ਹੜ੍ਹ ਪੀੜ੍ਹਤ ਇਲਾਕਿਆਂ ਵਿੱਚ ਕਣਕ ਦਾ ਬੀਜ਼ ਅਤੇ ਖਾਦ ਮੁਹੱਈਆ ਕਰਵਾਈ ਗਈ।
ਫਿਰੋਜ਼ਪੁਰ ( ) 07 ਨਵੰਬਰ, 2025 (ਸਿਟੀਜਨਜ਼ ਵੋਇਸ)
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਹੜ੍ਹ ਦੀ ਸਥਿਤੀ ਦੌਰਾਨ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਸ਼ਨ ਅਤੇ ਰਾਹਤ ਸਮੱਗਰੀ ਪਹੁੰਚਾਈ ਗਈ। ਹੁਣ ਫਸਲ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਿਲ ਕੇ ਕਣਕ ਬੀਜ ਅਤੇ ਖਾਦ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਜੱਜ ਸਾਹਿਬ ਵੱਲੋਂ ਪਿੰਡ ਹੁਸਨਰ, ਗਿੱਦੜਬਾਹਾ ਦੀ ਸੰਸਥਾ ਦੇ ਸਹਿਯੋਗ ਨਾਲ ਪਿੰਡ ਬੰਡਾਲਾ ਅਤੇ ਉਸ ਦੇ ਨਾਲ ਲੱਗਦੀਆਂ ਵਸਤੀਆਂ ਦੇ ਵਸਨੀਕਾਂ ਨੂੰ 162 ਬੋਰੀਆਂ ਕਣਕ ਦਾ ਬੀਜ ਅਤੇ 162 ਬੋਰੀਆਂ ਖਾਦ ਵੰਡੀ ਗਈ। ਉਨ੍ਹਾਂ ਵੱਲੋਂ ਪਿੰਡ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਮੁਸ਼ਕਲ ਘੜੀ ਵਿੱਚ ਪਹਿਲਾਂ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਨੇ ਸਹਿਯੋਗ ਦਿੱਤਾ ਗਿਆ ਅਤੇ ਹੁਣ ਅੱਗੇ ਵੀ ਉਹਨਾਂ ਦੀ ਸੇਵਾ ਵਿੱਚ ਹਾਜ਼ਰ ਹੈ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026