ਸਿਹਤ ਵਿਭਾਗ ਵਲੋਂ 10 ਤੋਂ 17 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ
- kakkar.news
- November 8, 2025
- Punjab
ਸਿਹਤ ਵਿਭਾਗ ਵਲੋਂ 10 ਤੋਂ 17 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ
ਫ਼ਿਰੋਜ਼ਪੁਰ , 8 ਨਵੰਬਰ 2025 (ਸਿਟੀਜਨਜ਼ ਵੋਇਸ)
ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਰਾਜਵਿੰਦਰ ਕੌਰ ਸਿਵਲ ਸਰਜਨ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ, ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਇਸ ਹਫ਼ਤੇ ਦੌਰਾਨ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ਵਿਸ਼ੇਸ਼ ਤੌਰ ਤੇ ਰੁਟੀਨ
ਟੀਕਾਕਰਨ ਤੋਂ ਛੁੱਟ ਗਏ ਏਰੀਏ, ਦਾਨਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖ਼ਾਲੀ ਸਿਹਤ ਸੈਂਟਰਾਂ
ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ ।
ਉਹਨਾਂ ਦੱਸਿਆ ਕਿ ਜਿੱਥੇ 2 ਜਾਂ 3 ਨਿਯਮਿਤ ਟੀਕਾਕਰਨ ਸੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਊਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ।
ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਸਿਹਤ ਸਟਾਫ਼ ਦੀਆਂ ਟਰੇਨਿੰਗਾਂ ਅਤੇ ਮੀਟਿੰਗਾਂ ਵੀ ਕਰਵਾਈਆਂ ਜਾ ਚੁਕੀਆ ਹਨ। ਉਨ੍ਹਾਂ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈੱਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖ਼ਸਰਾ ਅਤੇ ਰੂਬੇਲਾ, ਦਿਮਾਗੀ ਬੁਖ਼ਾਰ, ਪੀਲੀਆ, ਕਾਲੀ ਖੰਘ, ਨਮੂਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 12 ਮਾਰੂ ਬਿਮਾਰੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਵੈਕਸੀਨ ਦੇ ਰੱਖ ਰਖਾਅ ਦੀ ਆਨਲਾਈਨ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਤਾਂ ਜੋ ਕੋਈ ਵੀ ਗਰਭਵਤੀ ਮਹਿਲਾ ਜਾ ਬੱਚਾ ਟੀਕਾਕਰਨ ਤੋ ਵਾਂਝਾ ਨਾ ਰਹੇ ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026