Trending Now
#ਫਿਰੋਜ਼ਪੁਰ ਵਿੱਚ ਚੋਰੀ ਅਤੇ ਸਨੈਚਿੰਗ ਮਾਮਲੇ ਵਿੱਚ ਤਿੰਨ ਆਰੋਪੀ ਕਾਬੂ, 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ
#ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਚੱਪੇ-ਚੱਪੇ ਦੀ ਜਾਂਚ
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣਗੀਆਂ ਆਯੋਜਿਤ : ਏ.ਡੀ.ਸੀ. ਅਮਿਤ ਸਰੀਨ
- kakkar.news
- November 10, 2025
- Punjab
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣਗੀਆਂ ਆਯੋਜਿਤ : ਏ.ਡੀ.ਸੀ. ਅਮਿਤ ਸਰੀਨ
ਫਿਰੋਜ਼ਪੁਰ, 10 ਨਵੰਬਰ 2025 (ਸਿਟੀਜਨਜ਼ ਵੋਇਸ)
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ 350ਵੇਂ ਵਰ੍ਹੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀਆਂ ਗਤੀਵਿਧੀਆਂ ਦੇ ਤਹਿਤ ਜ਼ਿਲ੍ਹੇ ਪੱਧਰ ’ਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਕੂਲਾਂ ਦੇ ਮੁਖੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸਕੂਲ ਮੁਖੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350ਵੇਂ ਸ਼ਹਾਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਧ ਤੋਂ ਵੱਧ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸਕੂਲ ਮੁਖੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀਆਂ ਗਤੀਵਿਧੀਆਂ ਦੇ ਤਹਿਤ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਪਰੀਖਿਆ ਕੇਂਦਰਾਂ ਵਾਲੇ ਸਕੂਲਾਂ ਵਿੱਚ 10 ਨਵੰਬਰ ਤੋਂ 27 ਨਵੰਬਰ 2025 ਤੱਕ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਕਥਾ, ਸ਼ਹੀਦੀ ਅਤੇ ਉਪਦੇਸ਼ਾਂ ਨਾਲ ਸਬੰਧਤ ਵਿਭਿੰਨ ਸਰਗਰਮੀਆਂ ਜਿਵੇਂ ਕਿ ਪ੍ਰਾਰਥਨਾ ਸਭਾਵਾਂ, ਕਵਿਤਾ ਪਾਠ, ਨਿਬੰਧ ਲੇਖਨ, ਚਿੱਤਰਕਲਾ, ਗੁਰਬਾਣੀ ਕਵੀਸ਼ਰੀ ਅਤੇ ਪ੍ਰਦਰਸ਼ਨ ਆਦਿ ਆਯੋਜਿਤ ਕਰਨ ਲਈ ਕਿਹਾ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਹਰ ਸਕੂਲ ਵੱਲੋਂ ਨਿਰਧਾਰਤ ਤਾਰੀਖਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਜਾਣ ਅਤੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਜਾਵੇ।
ਉਨ੍ਹਾਂ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਬਾਰੇ ਪ੍ਰੇਰਿਤ ਕਰਨ ਲਈ ਵਿਸ਼ੇਸ਼ ਲੈਕਚਰ ਤੇ ਸਮਾਗਮ ਆਯੋਜਿਤ ਕੀਤੇ ਜਾਣ, ਤਾਂ ਜੋ ਨਵੀਂ ਪੀੜ੍ਹੀ ਨੂੰ ਸਾਡੇ ਇਤਿਹਾਸ ਅਤੇ ਮਾਨਵੀ ਮੁੱਲਾਂ ਨਾਲ ਜੋੜਿਆ ਜਾ ਸਕੇ।
ਮੀਟਿੰਗ ਵਿੱਚ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਉਪ ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਕੂਲਾਂ / ਕਾਲਜਾਂ ਦੇ ਮੁਖੀ ਹਾਜ਼ਰ ਸਨ।
Categories

Recent Posts