Trending Now
#ਫਿਰੋਜ਼ਪੁਰ ਵਿੱਚ ਚੋਰੀ ਅਤੇ ਸਨੈਚਿੰਗ ਮਾਮਲੇ ਵਿੱਚ ਤਿੰਨ ਆਰੋਪੀ ਕਾਬੂ, 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ
#ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਚੱਪੇ-ਚੱਪੇ ਦੀ ਜਾਂਚ
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋਣ ਦਾ ਸੱਦਾ
- kakkar.news
- November 10, 2025
- Punjab
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋਣ ਦਾ ਸੱਦਾ
ਫਿਰੋਜ਼ਪੁਰ 10 ਨਵੰਬਰ 2025 (ਸਿਟੀਜਨਜ਼ ਵੋਇਸ)
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਆਯੋਜਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣ। ਇਹ ਸ਼ੋਅ 11 ਨਵੰਬਰ ਨੂੰ ਸ਼ਾਮ 5 ਵਜੇ ਕੰਟੋਨਮੈਂਟ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿੱਚ ਹੋਵੇਗਾ। ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਹੋਰ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਧਰਮ ਅਤੇ ਮਨੁੱਖਤਾ ਲਈ ਆਪਣਾ ਸਰਵੋਚ ਬਲਿਦਾਨ ਦਿੱਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5:00 ਵਜੇ ਹੋਵੇਗੀ, ਜਿਸ ਵਿੱਚ ਪ੍ਰਸਿੱਧ ਢਾਡੀ ਜਥਾ ਗੁਰਬਾਣੀ ਅਤੇ ਸਿੱਖ ਗੁਰੂਆਂ ਦੀ ਮਹਾਨ ਇਤਿਹਾਸਕ ਗਾਥਾ ਨਾਲ ਸੰਗਤ ਨੂੰ ਰੂਬਰੂ ਕਰਵਾਏਗਾ। ਇਸ ਤੋਂ ਬਾਅਦ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ੁਰੂਆਤ ਹੋਵੇਗੀ ਜੋ ਤਕਰੀਬਨ 45 ਮਿੰਟ ਤੱਕ ਚੱਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਪਦੇਸ਼ ਅਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਨੂੰ ਆਧਿਆਤਮ ਨਾਲ ਜੋੜਨ ਦੇ ਉਦੇਸ਼ ਨਾਲ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਪ੍ਰਵੇਸ਼ ਬਿਲਕੁਲ ਮੁਫ਼ਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਾਰਿਆਂ ਲਈ ਇੱਕ ਕੀਮਤੀ ਮੌਕਾ ਹੈ ਜਿੱਥੇ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀਆਂ ਅਮਰ ਸ਼ਹਾਦਤਾਂ ਅਤੇ ਉਪਦੇਸ਼ਾਂ ਬਾਰੇ ਜਾਣਨ ਦਾ ਸੁਨਹਿਰਾ ਅਵਸਰ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਾਮਲ ਹੋ ਕੇ ਲੋਕ ਨਾ ਸਿਰਫ ਗੁਰੂ ਸਾਹਿਬ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨਗੇ ਬਲਕਿ ਸਿੱਖ ਇਤਿਹਾਸ ਦੀ ਸ਼ਾਨਦਾਰ ਸ਼ਹੀਦੀ ਵਿਰਾਸਤ ਨਾਲ ਵੀ ਜਾਣੂ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ।
ਉਨ੍ਹਾਂ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਾਮ 5:00 ਵਜੇ ਤੱਕ ਸਟੇਡੀਅਮ ਪਹੁੰਚਣ ਤੇ ਇਸ ਆਧਿਆਤਮਕ ਸਮਾਗਮ ਵਿੱਚ ਸ਼ਿਰਕਤ ਕਰਨ, ਤਾਂ ਜੋ ਸਿੱਖ ਗੁਰੂ ਅਤੇ ਸ਼ਹੀਦਾਂ ਦੀਆਂ ਅਮਰ ਸ਼ਹਾਦਤਾਂ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਉਣ, ਤਾਂ ਜੋ ਉਹ ਪੰਜਾਬ ਦੀ ਸਮ੍ਰਿੱਧ ਸੰਸਕ੍ਰਿਤਿਕ ਤੇ ਆਧਿਆਤਮਿਕ ਵਿਰਾਸਤ ਨਾਲ ਜਾਣੂ ਹੋ ਸਕਣ।
Categories

Recent Posts