- kakkar.news
- September 12, 2022
- Politics Punjab
ਜੀ ਓ ਜੀ ਵੱਲੋਂ ਕੈਬਿਨੇਟ ਮੰਤਰੀ ਫੋਜਾ ਸਿੰਘ ਸਰਾਰੀ ਦਾ ਕਾਲੀਆਂ ਝੰਡੀਆਂ ਦਿਖਾ ਕੀਤਾ ਗਿਆ ਵਿਰੋਧ
ਪੰਜਾਬ ਸਰਕਾਰ ਦੇ ਖਿਲਾਫ਼ਕੀਤੀ ਨਾਅਰੇਬਾਜ਼ੀ
ਪੰਜਾਬ ਸਰਕਾਰ ਦਾ ਫੂਕਿਆ ਗਿਆ ਪੁਤਲਾ
ਫੋਜਾ ਸਿੰਘ ਸਰਾਰੀ ਨੂੰ ਆਪਣੀ ਗੱਡੀ ਲਿਜਾਣੀ ਪਈ ਵਾਪਿਸ ਦੂਸਰੇ ਗੇਟ ਥਣੀ ਆਏ ਅੰਦਰ
ਫਿਰੋਜਪੁਰ ( ਸੁਭਾਸ਼ ਕੱਕੜ) 12/9/2022 : ਅੱਜ ਫਿਰੋਜ਼ਪੁਰ ਦੇ ਗੁਰੂਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਸਾਰਾਗੜ੍ਹੀ ਸਮਾਰੋਹ ਮਨਾਇਆ ਜਾ ਰਿਹਾ ਸੀ ਇਸ ਮੌਕੇ ਤੇ ਪਹੁੰਚੇ ਕੈਬਿਨੇਟ ਮੰਤਰੀ ਫੋਜਾ ਸਿੰਘ ਸਰਾਰੀ ਦਾ ਜੀ ਓ ਜੀ ਵੱਲੋਂ ਵੱਡਾ ਵਿਰੋਧ ਕੀਤਾ ਗਿਆ ਅਤੇ ਕਾਲੀਆਂ ਝੰਡੀਆਂ ਦਿਖਾ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਇਸ ਮੌਕੇ ਜਾਣਕਾਰੀ ਦਿੰਦਿਆਂ ਜੀ ਓ ਜੀ ਦੇ ਸਾਬਕਾ ਫੋਜੀਆ ਨੇ ਕਿਹਾ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਭਰਤੀ ਕੀਤਾ ਗਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਬਾਹਰ ਕੱਢ ਦਿੱਤਾ ਹੈ। ਜਿਸ ਲਈ ਅੱਜ ਉਹ ਕੈਬਿਨੇਟ ਮੰਤਰੀ ਫੋਜਾ ਸਿੰਘ ਸਰਾਰੀ ਦਾ ਵਿਰੋਧ ਕਰ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਇਸ ਭਾਰੀ ਵਿਰੋਧ ਦੇ ਚਲਦਿਆਂ ਫੋਜਾ ਸਿੰਘ ਸਰਾਰੀ ਨੂੰ ਗੱਡੀ ਵਾਪਿਸ ਲਿਜਾਣੀ ਪਈ ਅਤੇ ਦੂਸਰੇ ਗੇਟ ਥਣੀ ਅੰਦਰ ਆਏ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026