ਫਿਰੋਜ਼ਪੁਰ ਪੁਲਿਸ ਨੇ 1 ਕਿਲੋ 50 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਨੂੰ ਕਾਬੂ ਕੀਤਾ
- 68 Views
- kakkar.news
- November 11, 2025
- Crime Punjab
ਫਿਰੋਜ਼ਪੁਰ ਪੁਲਿਸ ਨੇ 1 ਕਿਲੋ 50 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਨੂੰ ਕਾਬੂ ਕੀਤਾ
ਫਿਰੋਜ਼ਪੁਰ, 11 ਨਵੰਬਰ 2025 (ਸਿਟੀਜਨਜ਼ ਵੋਇਸ)
ਥਾਣਾ ਮੱਲਾਂਵਾਲਾ ਦੀ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਨੂੰ 1 ਕਿਲੋ 50 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ, ਸ ਬ ਲਖਵਿੰਦਰ ਸਿੰਘ ਸਮੇਤ ਪੁਲਿਸ ਟੀਮ ਮੱਲਾਵਾਲਾ ‘ਚ ਗਸ਼ਤ ‘ਤੇ ਸੀ। ਜਦੋਂ ਪੁਲਿਸ ਪਾਰਟੀ ਮੱਲਾਵਾਲੇ ਤੋਂ ਮੱਖੂ ਰੋਡ ਵੱਲ ਜਾ ਰਹੀ ਸੀ, ਤਾਂ ਸੜਕ ਕਿਨਾਰੇ ਇੱਕ ਸਰਦਾਰ ਨੌਜਵਾਨ ਪੁਲਿਸ ਨੂੰ ਵੇਖ ਕੇ ਉਥੋਂ ਖਿਸਕਣ ਲੱਗਾ। ਸ਼ੱਕ ਦੇ ਆਧਾਰ ‘ਤੇ ਉਸਨੂੰ ਕਾਬੂ ਕਰ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਆਪਣਾ ਨਾਮ ਲਵਜੀਤ ਸਿੰਘ ਉਰਫ਼ ਲਵ ਪੁੱਤਰ ਜਸਵੰਤ ਸਿੰਘ ਵਾਸੀ ਸਿਹਾ ਪਾੜੀ ਦੱਸਿਆ। ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸਦੇ ਕੋਲੋਂ 1 ਕਿਲੋ 50 ਗ੍ਰਾਮ ਅਫ਼ੀਮ ਬਰਾਮਦ ਹੋਈ।
ਪੁਲਿਸ ਨੇ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026