ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਬੰਡਾਲਾ ਵਿਖੇ ਹੜ੍ਹ ਪੀੜਤਾਂ ਨੂੰ 4.85 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ
- 54 Views
- kakkar.news
- November 13, 2025
- Punjab
ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਬੰਡਾਲਾ ਵਿਖੇ ਹੜ੍ਹ ਪੀੜਤਾਂ ਨੂੰ 4.85 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ
ਫਿਰੋਜ਼ਪੁਰ 13 ਨਵੰਬਰ 2025 (ਸਿਟੀਜਨਜ਼ ਵੋਇਸ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਪੀੜਤ ਨੂੰ ਮੁਆਵਜਾ ਰਾਸ਼ੀ ਦੇਣ ਦੀ ਮੁਹਿੰਮ ਤਹਿਤ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਬੰਡਾਲਾ ਵਿਖੇ ਪਹੁੰਚ ਕੇ ਪਿੰਡ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ 4 ਕਰੋੜ 85 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਇਸ ਮੌਕੇ ਤਹਿਸੀਲਦਾਰ ਫਿਰੋਜ਼ਪੁਰ ਹਰਮਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਤਾਰ ਹੜ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਰਾਸ਼ੀ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਅੱਜ 732 ਹੜ੍ਹ ਪੀੜਤਾਂ ਨੂੰ ਕੁਲ 4 ਕਰੋੜ 85 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜੂਰੀ ਪੱਤਰ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਖੇ ਸੌਖੇ ਵੇਲੇ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਹੜ੍ਹਾਂ ਦੌਰਾਨ ਜਿਨ੍ਹਾਂ ਪਰਿਵਾਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਦੀ ਮਦਦ ਲਈ ਸਰਕਾਰ ਵੱਲੋਂ ਪੂਰੇ ਤੌਰ ਤੇ ਸੰਵੇਦਨਸ਼ੀਲ ਰੁਖ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰੇਕ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਮੁਆਵਜ਼ਾ ਯਕੀਨੀ ਬਣਾਇਆ ਜਾਵੇਗਾ। ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਆਰਥਿਕ ਸਹਾਇਤਾ ਦੇਣਾ ਹੀ ਨਹੀਂ, ਸਗੋਂ ਪ੍ਰਭਾਵਿਤ ਪਰਿਵਾਰਾਂ ਨੂੰ ਮੁੜ ਖੁਸ਼ਹਾਲ ਜੀਵਨ ਵੱਲ ਲਿਜਾਣਾ ਵੀ ਹੈ।
ਇਸ ਮੌਕੇ ਵਿਜੇ ਪਟਵਾਰੀ, ਗੁਰਦੇਵ ਸਿੰਘ ਸਰਪੰਚ, ਨਿਸ਼ਾਨ ਸਿੰਘ, ਸਤਨਾਮ ਸਿੰਘ ਸਰਪੰਚ, ਰਾਜ ਬਹਾਦਰ ਸਿੰਘ, ਗੁਰਭੇਜ ਸਿੰਘ, ਦਲੇਰ ਸਿੰਘ ਸਰਪੰਚ, ਮਨਪ੍ਰੀਤ ਸਿੰਘ ਹਾਜ਼ਰ ਸਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026