NIA ਏਜੰਸੀ ਨੇ ਉੱਤਰੀ ਭਾਰਤ ‘ਚ 60 ਥਾਵਾਂ ‘ਤੇ ਕੀਤੀ ਛਾਪੇਮਾਰੀ , ਅੱਤਵਾਦੀਆਂ/ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ
- 565 Views
- kakkar.news
- September 12, 2022
- Crime Punjab
ਪੰਜਾਬ ‘ਚ ਸਮੇਤ ਕਈ ਥਾਵਾਂ ‘ਤੇ NIA ਵਲੋਂ ਛਾਪੇਮਾਰੀ, ਅੱਤਵਾਦੀਆਂ/ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ
CITIZENZ VOICE Desk
NIA ਸੰਗਠਿਤ ਅੱਤਵਾਦੀ ਸਮੂਹਾਂ ਅਤੇ ਗੈਂਗਸਟਰਾਂ ‘ਤੇ ਲਗਾਮ ਲਗਾਉਣ ਲਈ ਸਰਗਰਮ ਹੋ ਗਈ ਹੈ। ਏਜੰਸੀ ਨੇ ਉੱਤਰੀ ਭਾਰਤ ‘ਚ ਪੰਜਾਬ ਸਣੇ ਵੱਖ ਵੱਖ ਸੂਬਿਆਂ ਵਿਚ ਕਰੀਬ 60 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਨਾਰਕੋ ਅੱਤਵਾਦ, ਹਥਿਆਰਾਂ ਦੀ ਤਸਕਰੀ ਅਤੇ ਗੈਂਗ ਵਾਰ ਨੂੰ ਨੱਥ ਪਾਉਣ ਲਈ ਕੀਤੀ ਗਈ ਹੈ।
NIA ਦੇ ਸੂਤਰਾਂ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸ਼ੁਰੂ ਕੀਤਾ ਗਿਆ ਹੈ। ਏਜੰਸੀ ਨੂੰ ਸ਼ੱਕ ਹੈ ਕਿ ਕਿਸੇ ਸਾਜ਼ਿਸ਼ ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਏਜੰਸੀ ਨੇ ਉੱਤਰੀ ਭਾਰਤ ‘ਚ 60 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦਾ ਕਹਿਣਾ ਹੈ ਕਿ ਕੁਝ ਚੋਟੀ ਦੇ ਗਿਰੋਹ ਨੂੰ ਰਡਾਰ ‘ਤੇ ਲਿਆ ਗਿਆ ਹੈ, ਜੋ ਭਾਰਤ ਵਿਚ ਕੰਮ ਕਰ ਰਹੇ ਹਨ ਜਾਂ ਉਨ੍ਹਾਂ ਦੇ ਗੁੰਡੇ ਵਿਦੇਸ਼ਾਂ ਤੋਂ ਅੱਤਵਾਦ ਨੂੰ ਵਧਾਉਣ ਦਾ ਕੰਮ ਕਰ ਰਹੇ ਹਨ।
ਹਾਲ ਹੀ ‘ਚ NIA ਨੇ ਹਰਿਆਣਾ ਅਤੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। NIA ਦਿੱਲੀ-NCR, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਪੱਛਮੀ ਯੂਪੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ।
ਇਥੇ ਇਹ ਵੀ ਦੱਸ ਦਈਏ ਕਿ, NIA ਨੇ ਨੀਰਜ ਬਵਾਨਾ ਗੈਂਗ, ਲਾਰੈਂਸ ਬਿਸ਼ਨੋਈ ਗੈਂਗ ਸਮੇਤ 10 ਗੈਂਗਸਟਰਾਂ ਖਿਲਾਫ ਜਾਂਚ ਸ਼ੁਰੂ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸਿਰਫ ਲਾਰੈਂਸ ਗੈਂਗ ਦਾ ਹੀ ਹੱਥ ਦੱਸਿਆ ਜਾ ਰਿਹਾ ਹੈ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026