ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲਿਆਂ ਦਾ ਆਯੋਜਨ
- 66 Views
- kakkar.news
- November 14, 2025
- Punjab
ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲਿਆਂ ਦਾ ਆਯੋਜਨ
ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿੱਖਿਆ ਤੇ ਕਲਿਆਣ ਲਈ ਕੰਮ ਕਰਨਾ ਸਾਡਾ ਮੁੱਖ ਉਦੇਸ਼ – ਡੀਈਓ ਸੁਨੀਤਾ ਰਾਣੀ
ਫ਼ਿਰੋਜ਼ਪੁਰ 14 ਨਵੰਬਰ 2025 (ਸਿਟੀਜਨਜ਼ ਵੋਇਸ)
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ ਸਮੁੱਚੇ ਪੰਜਾਬ ਦੇ ਸਕੂਲਾਂ ਵਿੱਚ ਬਾਲ ਮੇਲਾ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ 11 ਬਲਾਕਾਂ ਵਿਖੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ।
ਇਹਨਾਂ ਬਾਲ ਮੇਲਿਆਂ ਵਿੱਚ ਨੰਨੇ-ਮੁੰਨ੍ਹੇ ਬੱਚਿਆਂ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਨੇ ਗੱਲਬਾਤ ਕਰਦਿਆਂ ਹੋਇਆ ਆਖਿਆ ਕਿ ਸਕੂਲ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਬੜੇ ਰੋਚਕ ਢੰਗ ਨਾਲ ਸਿਖਾਇਆ ਜਾਂਦਾ ਹੈ। ਇਸ ਮੌਕੇ ਹਰ ਸਕੂਲ ਵਿੱਚ ਅੱਜ 5 ਸਟਾਲ ਜਿਸ ਵਿੱਚ ਸਰੀਰਕ ਵਿਕਾਸ, ਭਾਸ਼ਾਈ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ ਅਤੇ ਰਿਪੋਰਟ ਕਾਰਡ ਦੇ ਸਟਾਲ ਲਗਾਏ ਗਏ ਹਨ ਅਤੇ ਹਰ ਸਟਾਲ ‘ਤੇ ਬੱਚਿਆਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ।
ਕੋਮਲ ਅਰੋੜਾ ਨੇ ਕਿਹਾ ਇਹਨਾਂ ਬਾਲ ਮੇਲਿਆਂ ਵਿੱਚ ਸਕੂਲ ਅਧਿਆਪਕਾਂ ਵੱਲੋਂ ਪਹੁੰਚੇ ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਪ੍ਰੀ-ਪ੍ਰਾਇਮਰੀ ਵਿੱਚ ਹੁੰਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਅਧਿਆਪਕ ਸਕੂਲਾਂ ਵਿੱਚ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਰਹੇ ਹਨ , ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਵਿਖੇ ਬਾਲ ਮੇਲੇ ਮੌਕੇ ਡੀਈਓ ਮੈਡਮ ਸੁਨੀਤਾ ਨੇ ਕਿਹਾ ਕਿ ਅੱਜ ਦੇ ਬੱਚੇ ਕੱਲ੍ਹ ਦਾ ਭਵਿੱਖ ਹਨ। ਇਸ ਕਰਕੇ ਸਾਨੂੰ ਉਨ੍ਹਾਂ ਨੂੰ ਦ੍ਰਿੜ ਨਿਸ਼ਚੇ ਵਾਲਾ ਬਣਾਉਣਾ ਹੋਵੇਗਾ ਤਾਂ ਜੋ ਦੇਸ਼ ਦਾ ਭਵਿੱਖ ਉੱਜਵਲ ਬਣ ਸਕੇ। ਉਨ੍ਹਾਂ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ ਤੇ ਇਸ ਲਈ ਜਰੂਰੀ ਹੈ ਕਿ ਉਨ੍ਹਾਂ ਦੀ ਸਿੱਖਿਆ ਤੇ ਕਲਿਆਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਇਸ ਮੌਕੇ ‘ਤੇ ਫੈਂਸੀ ਡਰੈੱਸ, ਗਿੱਧਾ ਭੰਗੜਾ, ਡਾਂਸ ਆਦਿ ਗਤੀਵਿਧੀਆਂ ਵਿੱਚ ਬੱਚਿਆਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ, ਬੱਚਿਆਂ ਦੇ ਮਾਤਾ-ਪਿਤਾ ਅਤੇ ਪਿੰਡ ਵਾਸੀਆਂ ਵੱਲੋਂ ਇਸ ਬਾਲ ਮੇਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਸੀ.ਐੱਚ.ਟੀ ਪੂਜਾ ਅਰੋੜਾ, ਐੱਸ.ਐੱਮ.ਸੀ ਕਮੇਟੀ, ਪਿੰਡ ਵਾਸੀ ਹਾਜ਼ਰ ਸਨ।
