Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਐਗਰੀਡ ਫਾਊਂਡੇਸ਼ਨ ਵੱਲੋਂ ਸਰਹੱਦੀ ਪਿੰਡ ਪੱਲਾ ਮੇਘਾ ਵਿੱਚ ਮੁਫ਼ਤ ਮੈਡੀਕਲ ਕੈਂਪ ਆਯੋਜਿਤ
- kakkar.news
- November 15, 2025
- Punjab
ਐਗਰੀਡ ਫਾਊਂਡੇਸ਼ਨ ਵੱਲੋਂ ਸਰਹੱਦੀ ਪਿੰਡ ਪੱਲਾ ਮੇਘਾ ਵਿੱਚ ਮੁਫ਼ਤ ਮੈਡੀਕਲ ਕੈਂਪ ਆਯੋਜਿਤ
ਹਾਰਮੋਨੀ ਮੈਡੀਕਲ ਕਾਲਜ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 250 ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਦਵਾਈਆਂ
ਫਿਰੋਜ਼ਪੁਰ 15 ਨਵੰਬਰ 2025 (ਸਿਟੀਜਨਜ਼ ਵੋਇਸ)
ਐਗਰੀਡ ਫਾਊਂਡੇਸ਼ਨ ਵੱਲੋਂ ਹੜ ਪ੍ਰਭਾਵਿਤ ਸਰਹੱਦੀ ਖੇਤਰ ਦੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਸ਼ੁਰੂ ਕੀਤੀ ਗਈ ਮੈਡੀਕਲ ਸੇਵਾ ਮੁਹਿੰਮ ਅਧੀਨ ਤੀਸਰਾ ਮੈਡੀਕਲ ਕੈਂਪ ਸਰਹੱਦੀ ਪਿੰਡ ਪੱਲਾ ਮੇਘਾ ਵਿੱਚ ਆਯੋਜਿਤ ਕੀਤਾ ਗਿਆ।
ਐਗਰੀਡ ਫਾਊਂਡੇਸ਼ਨ ਦੇ ਪ੍ਰਧਾਨ ਡਾ. ਸਤਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਦੀ ਮਾਹਰ ਡਾਕਟਰਾਂ ਦੀ ਟੀਮ ਵੱਲੋਂ 250 ਤੋਂ ਵੱਧ ਮਰੀਜ਼ਾਂ ਅਤੇ ਵਿਦਿਆਰਥੀਆਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ।
ਕੈਂਪ ਵਿੱਚ ਡਾ. ਸੰਦੀਪ ਸਿੰਘ ਅਤੇ ਡਾ. ਲਖਵਿੰਦਰ ਸਿੰਘ ਨੇ ਆਪਣੀਆਂ ਅਹਿਮ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ। ਹਾਰਮੋਨੀ ਕਾਲਜ ਦੇ ਡਾਇਰੈਕਟਰ ਸ਼੍ਰੀ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਲਤਾ ਵੱਲੋਂ ਵਿਸ਼ੇਸ਼ ਸਹਿਯੋਗ ਪ੍ਰਾਪਤ ਹੋਇਆ, ਜਿਸ ਕਰਕੇ ਕੈਂਪ ਦੀ ਸੇਵਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਿੰਡ ਵਾਸੀਆਂ ਤੱਕ ਪਹੁੰਚ ਸਕੀਆਂ।
ਕੈਂਪ ਦੀ ਸਫਲਤਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਇੰਦਰਪਾਲ ਸਿੰਘ, ਮਨਿੰਦਰ ਕੌਰ ਮੁੱਖ ਅਧਿਆਪਕਾ ਸਰਕਾਰੀ ਹਾਈ ਸਕੂਲ ਪੱਲਾ ਮੇਘਾ ਅਤੇ ਸਮੂਹ ਸਟਾਫ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਸਟਾਫ ਮੈਂਬਰਾਂ ਵੱਲੋਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਪ੍ਰਬੰਧ ਅਤੇ ਸੁਵਿਧਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਗਿਆ।
ਡਾ. ਸਤਿੰਦਰ ਸਿੰਘ ਨੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ, ਡਾਕਟਰਾਂ ਦੀ ਟੀਮ, ਸਟਡੀ ਸਰਕਲ ਦੇ ਆਗੂਆਂ ਅਤੇ ਪੱਲਾ ਮੇਘਾ ਸਕੂਲ ਦੇ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਐਗਰੀਡ ਫਾਊਂਡੇਸ਼ਨ ਵੱਲੋਂ ਹੜ ਪੀੜਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਅਤੇ ਸਿਖਿਆ ਦੇ ਖੇਤਰ ਹਰ ਸੰਭਵ ਮਦਦ ਲਈ ਹਮੇਸ਼ਾ ਯਤਨ ਕੀਤੇ ਜਾਂਦੇ ਰਹਿਣਗੇ।
ਇਸ ਮੌਕੇ ਸਰਪੰਚ ਹੀਰਾ ਲਾਲ,ਸਕੂਲ ਸਟਾਫ ਇੰਦਰਪਾਲ ਸਿੰਘ,ਮਨਪ੍ਰੀਤ ਸਿੰਘ ,ਗੁਰਪ੍ਰੀਤ ਸਿੰਘ, ਵੰਦਨਾ ਗਗਨਜੋਤ ਕੌਰ ਹਰਜਿੰਦਰ ਕੌਰ ਰਜਨੀ ਮਹਿਤਾ ਅਤੇ ਪਲਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Categories

Recent Posts