ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਨਗਰ ਕੀਰਤਨ ਨੂੰ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਵੱਲੋਂ ਸ਼ਰਧਾਪੂਰਵਕ ਸਲਾਮੀ
- 117 Views
- kakkar.news
- November 21, 2025
- Punjab
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਨਗਰ ਕੀਰਤਨ ਨੂੰ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਵੱਲੋਂ ਸ਼ਰਧਾਪੂਰਵਕ ਸਲਾਮੀ
ਫਿਰੋਜ਼ਪੁਰ, 21 ਨਵੰਬਰ 2025 (ਸਿਟੀਜਨਜ਼ ਵੋਇਸ)
ਬੀਤੇ ਦਿਨੀ ਕੱਢੇ ਗਏ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ‘ਤੇ ਫਿਰੋਜ਼ਪੁਰ ਸ਼ਹਿਰ ਵਿੱਚ ਆਲੌਕਿਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਸਮਾਗਮ ਦੌਰਾਨ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਦੇ ਬੱਚਿਆਂ ਨੇ ਬੈਂਡ ਰਾਹੀਂ ਨਗਰ ਕੀਰਤਨ ਨੂੰ ਸਲਾਮੀ ਪੇਸ਼ ਕੀਤੀ।
ਨਗਰ ਕੀਰਤਨ ਜਦ ਸਾਰਾਗੜੀ ਗੁਰੂਦੁਆਰਾ ਸਾਹਿਬ ਪਹੁੰਚਿਆ ਤਾਂ ਸਕੂਲ ਦੇ ਸਟਾਫ ਵੱਲੋਂ ਸ਼ਰਧਾ ਭਾਵ ਨਾਲ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਫੁੱਲਾਂ ਦੀ ਵਰਖਾ ਕਰਕੇ ਨਮਨ ਕੀਤਾ ਗਿਆ।
ਇਸ ਪਵਿੱਤਰ ਮੌਕੇ ‘ਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਐਸ.ਐਸ.ਪੀ. ਫਿਰੋਜ਼ਪੁਰ, ਸਿੱਖਿਆ ਵਿਭਾਗ ਤੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈlਸਿl) ਸ੍ਰੀਮਤੀ ਮੁਨੀਲਾ ਅਰੋੜਾ, ਡਿਪਟੀ ਡੀ.ਈ.ਓ., ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਸੁਨੀਤਾ ਰਾਣੀ ਸਮੇਤ ਕਈ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਾਜ਼ਰੀ ਭਰ ਕੇ ਸਮੂਹ ਬ੍ਰਹਿਮੰਡ ਲਈ ਸੁਖ, ਸ਼ਾਂਤੀ ਅਤੇ ਚੜਦੀ ਕਲਾ ਦੀ ਅਰਦਾਸ ਕੀਤੀ।
ਮਾਣਯੋਗ ਐਸ.ਐਸ.ਪੀ. ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਰਕਾਰੀ ਹਾਈ ਸਮਾਰਟ ਸਕੂਲ ਸਤੀਏ ਵਾਲਾ ਦੀ ਬੈਂਡ ਟੀਮ ਦੇ ਬੱਚਿਆਂ ਅਤੇ ਸਕੂਲ ਸਟਾਫ ਨਾਲ ਸਮੂਹਕ ਫੋਟੋ ਖਿੱਚਵਾਈ ਗਈ ਅਤੇ ਬੱਚਿਆਂ ਨੂੰ ਹੌਸਲਾ ਅਫ਼ਜਾਈ ਦੇ ਸ਼ਬਦ ਕਹੇ। ਇਸ ਯਾਦਗਾਰ ਤਸਵੀਰ ਨੂੰ ਬਾਅਦ ਵਿੱਚ ਪੁਲਿਸ ਪ੍ਰਸ਼ਾਸਨ ਦੇ ਅਧਿਕਾਰਕ ਸੋਸ਼ਲ ਮੀਡੀਆ ਅਕਾਉਂਟ ‘ਤੇ ਵੀ ਸਾਂਝਾ ਕੀਤਾ ਗਿਆ।
ਸਮਾਗਮ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਦੀ ਬਲਿਦਾਨੀ ਮਹਾਨਤਾ ਨੂੰ ਨਮਨ ਕੀਤਾ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026