ਫਿਰੋਜ਼ਪੁਰ ਵਿੱਚ ਕੁਦਰਤੀ ਆਫਤਾਂ ਨਾਲ ਹੋਏ ਸਬਜ਼ੀਆਂ ਦੇ ਨੁਕਸਾਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਡਾ. ਬਲਕਾਰ ਸਿੰਘ
- 36 Views
- kakkar.news
- November 28, 2025
- Punjab
ਫਿਰੋਜ਼ਪੁਰ ਵਿੱਚ ਕੁਦਰਤੀ ਆਫਤਾਂ ਨਾਲ ਹੋਏ ਸਬਜ਼ੀਆਂ ਦੇ ਨੁਕਸਾਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਡਾ. ਬਲਕਾਰ ਸਿੰਘ
ਫਿਰੋਜ਼ਪੁਰ, 28 ਨਵੰਬਰ 2025 (ਅਨੁਜ ਕੱਕੜ ਟੀਨੂੰ)
ਡਿਪਟੀ ਡਾਇਰੈਕਟਰ ਬਾਗਬਾਨੀ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੜ੍ਹਾਂ ਅਤੇ ਭਾਰੀ ਬਾਰਸ਼ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੀ ਸਕੀਮ ਕੌਮੀ ਬਾਗਬਾਨੀ ਮਿਸ਼ਨ ਅਧੀਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੇੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਬਾਰਸ਼ਾ ਨਾਲ ਕਾਫੀ ਨੁਕਸਾਨ ਹੋਇਆ ਹੈ ਜਿਸ ਵਿੱਚ ਜਿਆਦਾਤਰ ਸਬਜ਼ੀਆਂ ਪ੍ਰਭਾਵਿਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਐਮ.ਆਈ.ਡੀ.ਐਮ. ਸਕੀਮ ਅਧੀਨ ਹਾਈਬ੍ਰਿਡ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਸਪੈਸ਼ਲ ਬਜਟ ਅਲਾਟ ਹੋਇਆ ਹੈ।ਜਿਸ ਤਹਿਤ 9600 ਰੁਪਏ ਪ੍ਰਤੀ ਏਕੜ ਅਤੇ 8000 ਰੁਪਏ ਪ੍ਰਤੀ ਏਕੜ ਲਸਣ ਅਤੇ ਪਿਆਜ ਲਈ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਇਹ ਵਿੱਤੀ ਸਹਾਇਤਾ ਪ੍ਰਤੀ ਲਾਭਪਾਤਰੀ ਵੱਧ ਤੋਂ ਵੱਧ 5 ਏਕੜ ਤੱਕ ਪ੍ਰਾਪਤ ਕਰ ਸਕਦੇ ਹਨ। ਉਹਨਾ ਨੇ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਹਾਈਬੈ੍ਰਡ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਆਪਣੇ ਬਲਾਕ ਦੇ ਬਾਗਬਾਂਨੀ ਵਿਕਾਸ ਅਫਸਰ ਜਾਂ ਜ਼ਿਲ੍ਹਾ ਮੁਖੀ ਨਾਲ ਸੰਪਰਕ ਕਰਕੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਅਪਲਾਈ ਕਰ ਸਕਦੇ ਹਨ।

- February 4, 2026