ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਡੀ ਸੀ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪ ਕੇ ਕੇਂਦਰ ਸਰਕਾਰ ਨੂੰ ਤਰੁੰਤ ਮੰਗਾਂ ਹੱਲ ਕਰਨ ਦੀ ਕੀਤੀ ਮੰਗ।
- 59 Views
- kakkar.news
- December 1, 2025
- Punjab
ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਡੀ ਸੀ ਫਿਰੋਜ਼ਪੁਰ ਨੂੰ ਮੰਗ ਪੱਤਰ ਸੌਂਪ ਕੇ ਕੇਂਦਰ ਸਰਕਾਰ ਨੂੰ ਤਰੁੰਤ ਮੰਗਾਂ ਹੱਲ ਕਰਨ ਦੀ ਕੀਤੀ ਮੰਗ।
ਫਿਰੋਜ਼ਪੁਰ 1 ਦਸੰਬਰ 2025 (ਸਿਟੀਜਨਜ਼ ਵੋਇਸ)
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਅੱਜ ਡੀ ਸੀ ਫਿਰੋਜ਼ਪੁਰ ਨੂੰ ਕੇਂਦਰ ਸਰਕਾਰ ਦੇ ਨਾਂਅ ਹੇਠ ਮੰਗ ਪੱਤਰ ਦਿੱਤਾ ਗਿਆ ਮੰਗ ਪੱਤਰ ਦੇਣ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਨੇ ਕਿਹਾ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਕੇਂਦਰੀ ਬਿਜਲੀ ਸੋਧ ਬਿਲ 2025 ਨੂੰ ਰੱਦ ਕੀਤਾ ਜਾਵੇ ਅਤੇ ਬਿਜਲੀ ਮਹਿਕਮੇ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਠੇਕੇਦਾਰੀ ਨੀਤੀ ਨੂੰ ਖਤਮ ਕਰਕੇ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ । ਨਿਜੀਕਰਨ ਤਹਿਤ ਖਪਤਕਾਰਾਂ ਦੇ ਘਰਾਂ ਅੱਗੇ ਚਿਪ ਵਾਲੇ (ਪ੍ਰੀਪੇਡ) ਮੀਟਰ ਜਬਰਦਸਤੀ ਲਗਾਉਣੇ ਬੰਦ ਕੀਤੇ ਜਾਣ। ਭਾਰਤ ਸਰਕਾਰ ਦੁਆਰਾ ਅਮਰੀਕਾ ਨਾਲ ਕੀਤਾ ਗਿਆ ਜੀਰੋ ਟੈਰਿਫ ਤੇ ਕਪਾਹ, ਸੋਇਆਬੀਨ, ਮੱਕਾ ਅਤੇ ਦੁੱਧ ਉਤਪਾਦ ਜਾਂ ਹੋਰ ਵਸਤਾਂ ਅਯਾਤ ਕਰਨ ਦਾ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ।ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ 14 ਮਹੀਨੇ ਚੱਲੇ ਕਿਸਾਨਾਂ ਮਜ਼ਦੂਰਾਂ ਦੇ ਮੋਰਚੇ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਜਬਰ ਕਰਕੇ ਉਠਾਇਆ ਗਿਆ ਸੀ। ਮੋਰਚੇ ਦੇ ਆਗੂਆਂ ਨੂੰ ਧੋਖੇ ਨਾਲ ਗ੍ਰਿਫਤਾਰ ਕਰਕੇ ਮੋਰਚੇ ਨੂੰ ਆਗੂ ਰਹਿਤ ਕਰਕੇ ਮੋਰਚੇ ਦੇ ਸਾਜੋ ਸਮਾਨ ਸਮੇਤ ਟਰੈਕਟਰ ਟਰਾਲੀਆਂ ਨੂੰ ਲੁਟਾਇਆ ਗਿਆ ਸੀ। ਪੰਜਾਬ ਸਰਕਾਰ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨਾਲ ਬਣਾਏ ਸਮਾਨ ਦੀ 37700948 ਰੁਪਏ ਦੀ ਭਰਪਾਈ ਕਰੇ
ਅ) ਦਿੱਲੀ ਕਿਸਾਨ ਅੰਦੋਲਨ 01 ਅਤੇ ਕਿਸਾਨ ਅੰਦੋਲਨ 02 ਦੌਰਾਨ ਕਿਸਾਨਾਂ ਤੇ ਕੇਸ ਦਰਜ ਕੀਤੇ ਸਨ ਉਹ ਰੱਦ ਕੀਤੇ ਜਾਣ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਜ਼ਖਮੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਪੰਜਾਬ ਵੱਡੀ ਪੱਧਰ ‘ਤੇ ਹੜਾਂ ਦੀ ਮਾਰ ਹੇਠ ਆਇਆ ਹੈ। ਫਸਲਾਂ ਘਰਾਂ ਅਤੇ ਪਸ਼ੂਆਂ ਦਾ ਵੱਡੀ ਪੱਧਰ ‘ਤੇ ਨੁਕਸਾਨ ਹੋਇਆ ਹੈ। ਬਹੁਤ ਸਾਰੀਆਂ ਇਨਸਾਨੀ ਤੇ ਪਸ਼ੂਆਂ ਦੀਆਂ ਮੌਤਾਂ ਹੋਈਆਂ ਹਨ। ਪ੍ਰਤੀ ਮ੍ਰਿਤਕ ਵਿਅਕਤੀ ਇੱਕ ਕਰੋੜ ਰੁ:, ਪ੍ਰਤੀ ਘਰ ਲਈ ਹੋਏ ਨੁਕਸਾਨ ਭਾਵ ਪੂਰੀ ਤਰ੍ਹਾਂ ਢਹਿ ਗਏ ਜਾਂ ਪਾਟ ਚੁੱਕੇ ਘਰਾਂ ਦਾ 100% ਨੁਕਸਾਨ ਮੰਨ ਕੇ, ਜੇਕਰ ਕੋਈ ਹਿੱਸਾ ਨੁਕਸਾਨਿਆ ਗਿਆ ਹੈ ਤਾਂ ਉਹਦੀ ਢੁੱਕਵੇ ਅਧਿਕਾਰੀ ਤੋਂ ਰਿਪੋਰਟ ਬਣਵਾ ਕੇ ਨੁਕਸਾਨ ਦੇ 100% ਦੇ ਬਰਾਬਰ , ਫਸਲ ਦੇ ਖਰਾਬੇ ਲਈ ਪ੍ਰਤੀ ਏਕੜ 70,000 ਰੁਪਏ, ਗੰਨੇ ਦੀ ਫਸਲ ਲਈ ਪ੍ਰਤੀ ਏਕੜ 1,00000, ਪ੍ਰਤੀ ਪਸ਼ੂ 1,25,000 ਰੁਪਏ, ਫਸਲ ਦੀ ਬਿਜਾਈ ਲਈ ਮੁਫਤ ਬੀਜ ਅਤੇ ਖਾਦਾਂ ਅਤੇ ਪ੍ਰਤੀ ਪਰਿਵਾਰ ਇਕ ਲੱਖ ਰੁਪਏ ਉਜਾੜਾ ਭੱਤਾ ਦਿੱਤਾ ਜਾਵੇ। ਖੇਤ ਮਜ਼ਦੂਰਾਂ ਨੂੰ ਬਾਕੀ ਮੁਆਵਜਿਆਂ ਦੇ ਨਾਲ ਨਾਲ ਫਸਲ ਦੇ ਖਰਾਬੇ ਦੇ 10% ਦੇ ਬਰਾਬਰ ਮੁਆਵਜਾ ਦਿੱਤਾ ਜਾਵੇ। ਹੜ ਪ੍ਰਭਾਵਿਤ ਮਜਦੂਰਾਂ , ਕਿਸਾਨਾਂ ਦਾ ਪੂਰਾ ਕਰਜਾ ਮੁਆਫ ਕੀਤਾ ਜਾਵੇ। ਇਹਨਾਂ ਦਿਨਾਂ ਵਿੱਚ ਕਿਸਾਨਾਂ ਉੱਤੇ ਪਰਾਲੀ ਨਾਲ ਸੰਬੰਧਿਤ ਪਾਏ ਕੇਸਾਂ ਨੂੰ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਦੁਆਰਾ ਕਿਸਾਨਾਂ ਤੇ ਪੁਲਿਸ ਕੇਸ ਦਰਜ ਕਰਨਾ, ਜੁਰਮਾਨਾ ਕਰਨਾ ਅਤੇ ਰੈਡ ਐਂਟਰੀ ਕਰਨਾ ਸਾਰੀਆਂ ਸਜਾਵਾਂ ਤੁਰੰਤ ਬੰਦ ਕੀਤੀਆਂ ਜਾਣ
ਮਨਰੇਗਾ ਤਹਿਤ ਖੇਤ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, ਮਨਰੇਗਾ ਵਰਕਰ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਤੇ ਸ਼ੰਭੂ ਖਨੌਰੀ ਮੋਰਚੇ ਦੀਆਂ ਮੰਗਾਂ ਪੂਰੀਆਂ ਕੀਤੀਆ ਜਾਣ। ਇਸ ਇਲਾਵਾ ਮੁੱਖ ਗਿਆਰਾਂ ਸੂਤਰੀ ਮੰਗਾਂ ਨੂੰ ਲੈ ਕੇ 5 ਦਸੰਬਰ ਨੂੰ 2 ਘੰਟੇ ਲਈ ਪੰਜਾਬ ਭਰ ਵਿੱਚ ਰੇਲਾਂ ਦਾ ਸੰਕੇਤਕ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਇਸ ਮੌਕੇ bku ਕ੍ਰਾਂਤੀਕਾਰੀ ਤੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ, ਗੁਰਪ੍ਰੀਤ ਸਿੰਘ ਫਰੀਦੇ ਵਾਲਾ,bkuਬਹਿਰਾਮ ਕੇ ਤੋਂ ਚਮਕੋਰ ਸਿੰਘ ਉਸਮਾਨ ਵਾਲਾ,ਸਾਰਜ ਸਿੰਘ ਮੁੱਢਿਆ ਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ,ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ,ਰਣਜੀਤ ਸਿੰਘ ਖੱਚਰ ਵਾਲਾ, ਸੁਰਜੀਤ ਸਿੰਘ ਫੌਜੀ ਆਦਿ ਆਗੂ ਤੇ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026