ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
- 56 Views
- kakkar.news
- December 12, 2025
- Crime Punjab
ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
ਫਿਰੋਜ਼ਪੁਰ 12 ਦਸੰਬਰ 2025 (ਸਿਟੀਜਨਜ਼ ਵੋਇਸ)
ਕੇਂਦਰੀ ਜੇਲ ਫਿਰੋਜ਼ਪੁਰ ਵਿੱਚ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਵਿਸ਼ੇਸ਼ ਚੈਕਿੰਗ ਦੌਰਾਨ ਵੱਡੀ ਮਾਤਰਾ ਵਿੱਚ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਨਾਲ ਜੇਲ ਪ੍ਰਬੰਧਕੀ ਪ੍ਰਣਾਲੀ ਉੱਤੇ ਸਵਾਲ ਖੜ੍ਹੇ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ, ਜੇਲ ਦੇ ਸਹਾਇਕ ਸੁਪਰਡੈਂਟ ਵੱਲੋਂ 30 ਨਵੰਬਰ ਤੋਂ 9 ਦਸੰਬਰ 2025 ਤੱਕ ਵੱਖ-ਵੱਖ ਦਿਨਾਂ ਦੌਰਾਨ ਚਲਾਈ ਗਈ ਤਲਾਸ਼ੀ ਮੁਹਿੰਮ ਵਿੱਚ ਕੁੱਲ 8 ਮੋਬਾਈਲ ਫੋਨ, 3 ਡਾਟਾ ਕੇਬਲ, 2 ਅਡੈਪਟਰ, 1 ਚਾਰਜਰ, 3 ਕੁਲਿਪ, 1 ਸਿਗਰਟ ਅਤੇ 218 ਪੁੜਿਆ ਜਰਦਾ ਸਮੱਗਰੀ ਬਰਾਮਦ ਕੀਤੀ ਗਈ ਹੈ।
ਬਰਾਮਦ ਕੀਤਾ ਸਮਾਨ ਜੇਲ ਦੇ ਵੱਖ-ਵੱਖ ਸੈਕਸ਼ਨਾਂ ਵਿਚੋਂ ਮਿਲਿਆ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਸਮਾਨ ਬਾਹਰੋਂ ਤਸਕਰੀ ਰਾਹੀਂ ਜੇਲ ਅੰਦਰ ਪਹੁੰਚਾਇਆ ਗਿਆ ਹੋ ਸਕਦਾ ਹੈ। ਜੇਲ ਪ੍ਰਬੰਧਨ ਨੇ ਤੁਰੰਤ ਇਸ ਸਬੰਧੀ ਸਾਰੀ ਜਾਣਕਾਰੀ ਸਿਟੀ ਥਾਣਾ ਫਿਰੋਜ਼ਪੁਰ ਨੂੰ ਸੌਂਪੀ।
ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ ਪ੍ਰਿਜਨ ਐਕਟ ਦੀ ਧਾਰਾ 42 ਅਤੇ 52-ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹ ਸਮਾਨ ਜੇਲ ਅੰਦਰ ਕਿਵੇਂ ਪਹੁੰਚਿਆ ਅਤੇ ਇਸ ਪਿੱਛੇ ਕਿਹੜੇ ਲੋਕ ਸ਼ਾਮਲ ਹੋ ਸਕਦੇ ਹਨ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026