ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
- 9 Views
- kakkar.news
- December 13, 2025
- Punjab
ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
ਫਿਰੋਜ਼ਪੁਰ 13 ਦਸੰਬਰ 2025 (ਸਿਟੀਜਨਜ਼ ਵੋਇਸ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿੱਧੀ ਕੁਮੁਦ ਬੰਬਾਹ ਵਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮਿਤੀ 14.12.2025 ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ ਕੀਤਾ ਜਾਂਦਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 14.12.2025 (ਐਤਵਾਰ) ਨੂੰ ਹੋਣ ਜਾ ਰਹੀਆਂ ਹਨ । ਇਸ ਕਰਕੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ 14.12.2025 ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਅਤੇ ਵਿਅਕਤੀਆਂ ਦੁਆਰਾਂ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲੋਕ ਲਾਗੂ ਹੋਣਗੇ|
