ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
- kakkar.news
- December 18, 2025
- Punjab
ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜ਼ਪੁਰ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਫਿਰੋਜ਼ਪੁਰ, 18 ਦਸੰਬਰ, 2025 (ਸਿਟੀਜਨਜ਼ ਵੋਇਸ)
ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ “ਯੂਥ ਅਗੇਂਸਟ ਡਰੱਗ” ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਸਾਈਕਲ ਰੈਲੀ ਕੱਢੀ ਗਈ।
ਇਸ ਸਾਇਕਲ ਰੈਲੀ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਵੱਖ—ਵੱਖ ਸਕੂਲਾਂ ਜਿਵੇਂ ਕਿ ਐਮ.ਐਲ.ਐਮ ਸਕੂਲ, ਐਚ.ਐਮ. ਸੀਨੀਅਰ ਸੈਕੰਡਰੀ ਸਕੂਲ, , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ, ਬੀ.ਐਮ.ਜੈਨ ਸਕੂਲ, ਕੰਟੋਨਮੈਂਟ ਬੋਰਡ ਸਕੂਲ ਅਤੇ ਐਮ.ਐਲ.ਐਮ. ਹਾਈ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ।
ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਨੇ ਸਾਰੇ ਜੁਡੀਸ਼ੀਅਲ ਅਫਸਰਾਂ ਸਮੇਤ ਇਸ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇ ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ), ਫਿਰੋਜਪੁਰ ਵੀ ਮੌਜੂਦ ਸਨ। ਇਹ ਰੈਲੀ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜ਼ਪੁਰ ਤੋਂ ਰਵਾਨਾ ਹੋ ਕੇ ਸਰਕਾਰੀ ਐਚ.ਐਮ. ਸੀਨੀਅਰ ਸੈਕੰਡਰੀ ਸਕੂਲ ਵਿੱਚ ਸਮਾਪਤ ਕੀਤੀ ਗਈ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026