ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿੱਚ ਮੈਗਾ ਪੀਟੀਐਮ, ਮਾਪਿਆਂ ਨੇ ਉਤਸਾਹ ਨਾਲ ਲਿਆ ਭਾਗ
- kakkar.news
- December 20, 2025
- Education Punjab
ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿੱਚ ਮੈਗਾ ਪੀਟੀਐਮ, ਮਾਪਿਆਂ ਨੇ ਉਤਸਾਹ ਨਾਲ ਲਿਆ ਭਾਗ
ਫਿਰੋਜ਼ਪੁਰ 20 ਦਸੰਬਰ 2025 (ਅਨੁਜ ਕੱਕੜ ਟੀਨੂੰ)
ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਕੇਸਰ ਸਿੰਘ ਵਾਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਵੱਲੋਂ ਵੱਧ ਚੜ੍ਹ ਕੇ ਉਤਸਾਹ ਨਾਲ ਭਾਗ ਲਿਆ ਗਿਆ। ਇਸ ਮੌਕੇ ਸੈਂਕੜੇ ਦੀ ਗਿਣਤੀ ਵਿੱਚ ਮਾਪੇ ਹਾਜ਼ਰ ਹੋਏ।
ਇਹ ਮੈਗਾ ਪੀਟੀਐਮ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਸੁਨੀਤਾ ਰਾਣੀ, ਜ਼ਿਲ੍ਹਾ ਸਿੱਖਿਆ ਅਫਸਰ ਕੋਮਲ ਅਰੋੜਾ ਅਤੇ ਬਲਾਕ ਸਿੱਖਿਆ ਅਫਸਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ। ਸਕੂਲ ਮੁਖੀ ਸੰਦੀਪ ਟੰਡਨ ਵੱਲੋਂ ਮਾਪਿਆਂ ਨੂੰ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਮੀਟਿੰਗ ਦੌਰਾਨ ਬੱਚਿਆਂ ਦੇ ਕੋਮਲ ਮਨਾਂ ਨੂੰ ਉਤਸਾਹ ਨਾਲ ਪੜ੍ਹਾਈ ਵੱਲ ਪ੍ਰੇਰਿਤ ਕਰਨ, ਘਰ ਵਿੱਚ ਪਾਲਣ-ਪੋਸ਼ਣ ਦੇ ਨਾਲ-ਨਾਲ ਸਿੱਖਿਆ ਦਾ ਖ਼ਾਸ ਧਿਆਨ ਰੱਖਣ ਸਬੰਧੀ ਮਹੱਤਵਪੂਰਨ ਚਰਚਾ ਕੀਤੀ ਗਈ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਜੋਨ ਬਾਰੇ ਕੇ ਸ੍ਰੀ ਸਰਦਾਰ ਹਰਮੇਸ਼ ਸਿੰਘ ਵੱਲੋਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੀਆਂ ਹਰ ਲੋੜਵੰਦ ਚੀਜ਼ਾਂ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ।
ਮੈਗਾ ਪੀਟੀਐਮ ਵਿੱਚ ਬਲਵਿੰਦਰ ਕੌਰ ਸਰਪੰਚ ਝੁੱਗੇ ਕੇਸਰ ਸਿੰਘ ਵਾਲਾ, ਵਿਜੇ ਸਰਪੰਚ ਪਿੰਡ ਕੁੰਡੇ, ਆਕਾਸ਼ ਸਰਪੰਚ ਬਸਤੀ ਉਲਾ ਕੇ, ਬਿੱਟੂ ਪ੍ਰਧਾਨ ਪਿੰਡ ਕੁੰਡੇ, ਸਕੂਲ ਸਟਾਫ ਨੀਰੂ, ਸ਼ਿਵਾਲੀ ਮੋਂਗਾ, ਅਪਰਾਜਿਤਾ, ਸਕੂਲ ਮੁਖੀ ਸੰਦੀਪ ਟੰਡਨ, ਬੱਚਿਆਂ ਦੇ ਮਾਪੇ, ਐਸਐਮਸੀ ਮੈਂਬਰ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026