– ਡੀ.ਸੀ. ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਸਿਹਤ ਅਤੇ ਪੋਸ਼ਣ ਸਬੰਧੀ ਨੁਕਤਿਆਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
- 47 Views
- kakkar.news
- December 22, 2025
- Health Punjab
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ – ਡਿਪਟੀ ਕਮਿਸ਼ਨਰ
– ਡੀ.ਸੀ. ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਸਿਹਤ ਅਤੇ ਪੋਸ਼ਣ ਸਬੰਧੀ ਨੁਕਤਿਆਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਫ਼ਿਰੋਜ਼ਪੁਰ, 22 ਦਸੰਬਰ 2025 (ਅਨੁਜ ਕੱਕੜ ਟੀਨੂੰ)
ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਸਿਹਤ, ਪੋਸ਼ਣ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਇੰਡਿਕੇਟਰਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ, ਗਰਭਵਤੀ ਮਹਿਲਾਵਾਂ ਦੀ ਐਨਟੀਨੈਟਲ ਦੇਖਭਾਲ, ਪਹਿਲੇ ਤਿਮਾਹੀ ਵਿੱਚ ਏ.ਐਨ.ਸੀ. ਰਜਿਸਟ੍ਰੇਸ਼ਨ, ਆਈ.ਸੀ.ਡੀ.ਐਸ. ਅਧੀਨ ਪੋਸ਼ਣ ਸੇਵਾਵਾਂ, ਅਨੀਮੀਆ ਦੀ ਜਾਂਚ ਅਤੇ ਇਲਾਜ, ਸੰਸਥਾਗਤ ਡਿਲਿਵਰੀਆਂ, ਜਨਮ ਸਮੇਂ ਨਵਜਨਮੇ ਬੱਚਿਆਂ ਦੀ ਦੇਖਭਾਲ, ਘੱਟ ਜਨਮ ਭਾਰ, ਟੀਕਾਕਰਨ ਅਤੇ ਬੱਚਿਆਂ ਵਿੱਚ ਪੋਸ਼ਣ ਦੀ ਸਥਿਤੀ ਵਰਗੇ ਅਹਿਮ ਨੁਕਤਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਇਸ ਤੋਂ ਇਲਾਵਾ ਟੀਬੀ ਕੇਸ ਅਤੇ ਇਲਾਜ ਸਫਲਤਾ ਦਰ, ਹੈਲਥ ਐਂਡ ਵੈਲਨੈੱਸ ਸੈਂਟਰ, ਪੀਐਚਸੀਜ਼, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਹੁਲਤਾਂ, ਆਂਗਣਵਾੜੀਆਂ ਦੀ ਬੁਨਿਆਦੀ ਢਾਂਚਾ ਸਥਿਤੀ ਆਦਿ ਸਬੰਧੀ ਵੀ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ’ਤੇ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਸਿਹਤ ਅਤੇ ਪੋਸ਼ਣ ਨਾਲ ਜੁੜੇ ਇੰਡਿਕੇਟਰਾਂ ਵਿੱਚ ਸੁਧਾਰ ਲਈ ਪੂਰੇ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇ।
ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਸੰਜੀਵ ਮੈਨੀ, ਸਰਬਜੀਤ ਸਿੰਘ ,ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026