Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਵਿਆਹ ਮੁਕਤ ਅਭਿਆਨ ਚਲਾਇਆ ਗਿਆ
- kakkar.news
- December 22, 2025
- Punjab
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਵਿਆਹ ਮੁਕਤ ਅਭਿਆਨ ਚਲਾਇਆ ਗਿਆ
ਫਿਰੋਜ਼ਪੁਰ 22 ਦਸੰਬਰ 2025 ( ਅਨੁਜ ਕੱਕੜ ਟੀਨੂੰ)
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਵਿਆਹ ਮੁਕਤ ਭਾਰਤ ਅਭਿਆਨ ਚਲਾਇਆ ਜਾ ਰਿਹਾ ਹੈ । ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਇਸ ਅਭਿਆਨ ਦਾ ਉਦੇਸ਼ ਦੇਸ ਨੂੰ ਬਾਲ ਵਿਆਹ ਮੁਕਤ ਕਰਨਾ ਹੈ । ਇਸ ਦੀ ਸ਼ੁਰੂਆਤ 27 ਨਵੰਬਰ ਨੂੰ ਕੀਤੀ ਗਈ ਸੀ। ਬਾਲ ਵਿਆਹ ਰੋਕੂ ਐਕਟ ਤਹਿਤ ਲੜਕੀ ਦੇ ਵਿਆਹ ਦੀ ਉਮਰ 18 ਸਾਲ ਅਤੇ ਲੜਕੇ ਦੇ ਵਿਆਹ ਦੀ ਉਮਰ 21 ਸਾਲ ਨਿਧਾਰਿਤ ਕੀਤੀ ਗਈ ਹੈ ਇਸ ਸਬੰਧ ਵਿੱਚ ਵੱਖ-ਵੱਖ ਦਫਤਰਾਂ, ਸਕੂਲਾ ਦੇ ਪ੍ਰਿੰਸੀਪਲ, ਅਧਿਆਪਕ ਅਤੇ ਬੱਚਿਆ ਵੱਲੋਂ ਬਾਲ ਵਿਆਹ ਰੋਕਣ ਸਬੰਧੀ ਸਹੁੰ ਸਮਾਗਮ ਕੀਤਾ ਗਿਆ। ਇਸ ਸਬੰਧੀ ਜ਼ਿਲਾ ਫਿਰੋਜ਼ਪੁਰ ਵਿੱਚ ਪੰਚਵੱਟੀ ਹੋਟਲ ਵਿੱਚ ਬਾਲ ਵਿਆਹ ਰੋਕੂ ਸਬੰਧੀ ਇੱਕ ਅਫਸਰਾਂ ਨਾਲ ਇੱਕ ਟੇ੍ਨਿੰਗ ਪ੍ਰੋਗਰਾਮ/ਮੀਟਿੰਗ ਦਾ ਆਯੋਜਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿਚ ਜਾਗਰੂਕਤਾ ਵੀ ਕੀਤੀ ਗਈ। ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨ ਸਬੰਧੀ ਸਕੂਲਾ ਦੇ ਅਧਿਆਪਕ ਅਤੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ।
Categories

Recent Posts