ਹਿੱਟ ਐਂਡ ਰਨ ਸਬੰਧੀ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ
- 76 Views
- kakkar.news
- December 23, 2025
- Punjab
ਹਿੱਟ ਐਂਡ ਰਨ ਸਬੰਧੀ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ
ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਆਯੋਜਿਤ
ਫਿਰੋਜ਼ਪੁਰ, 23 ਦਸੰਬਰ 2025 (ਅਨੁਜ ਕੱਕੜ ਟੀਨੂੰ)
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁੰਮਦ ਬੰਬਾਹ ਦੀ ਅਗਵਾਈ ਹੇਠ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਤਹਿਤ ਮਿਲਣ ਵਾਲੇ ਮੁਆਵਜ਼ੇ ਲਈ ਓਰੀਐਂਟੇਸ਼ਨ-ਕਮ-ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਜੁਆਇੰਟ ਡਾਇਰੈਕਟਰ (ਟਰੈਫਿਕ) ਲੀਡ ਏਜੰਸੀ ਆਨ ਰੋਡ ਸੇਫਟੀ, ਚੰਡੀਗੜ੍ਹ, ਵੀ ਸ਼ਾਮਲ ਹੋਏ ਅਤੇ ਉਹਨਾਂ ਦੀ ਟੀਮ ਵੱਲੋਂ ਟਰੇਨਿੰਗ ਦਿੱਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਤੇ ਮੋਗਾ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਉਪ ਮੰਡਲ ਮੈਜਿਸਟਰੇਟਸ, ਐਸ.ਪੀ/ਡੀ.ਐਸ.ਪੀ (ਟਰੈਫਿਕ) ਅਤੇ ਡੀ.ਏ/ਏ.ਡੀ.ਏ (ਪ੍ਰਾਸੀਕਿਉਸਨ) ਅਤੇ ਸਿਵਲ ਸਰਜਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਡਿੰਗ ਪਏ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜੁਆਇੰਟ ਡਾਇਰੈਕਟਰ (ਟਰੈਫਿਕ) ਨੇ ਦੱਸਿਆ ਕਿ ਹਿੱਟ ਐਂਡ ਰਨ ਮੋਟਰ ਐਕਸੀਡੈਂਟ ਸਕੀਮ 2022 ਅਧੀਨ 01.04.2022 ਤੋਂ ਬਾਅਦ ਹੋਣ ਵਾਲੇ ਸੜਕੀ ਹਾਦਸਿਆਂ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ 2,00,000/- ਅਤੇ ਜਖਮੀ ਵਿਅਕਤੀ ਨੂੰ 50,000/- ਦਾ ਮੁਆਵਜਾ ਦਿੱਤਾ ਜਾਂਦਾ ਹੈ।
ਇਸ ਮੌਕੇ ਐਸਡੀਐਮ ਫਿਰੋਜ਼ਪੁਰ ਸ੍ਰੀਮਤੀ ਲਿੰਦੀਆ, ਐਸਡੀਐਮ ਗੁਰੂਹਰਸਹਾਏ ਹਰਬੰਸ ਸਿੰਘ, ਐਸਡੀਐਮ ਜ਼ੀਰਾ ਅਰਵਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀਹਾਜ਼ਰ ਸਨ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026