Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ
- kakkar.news
- December 24, 2025
- Health Punjab
ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ
ਫਿਰੋਜ਼ਪੁਰ 24 ਦਸੰਬਰ 2025 (ਅਨੁਜ ਕੱਕੜ ਟੀਨੂੰ)
ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇਅ ਪੈਰਿਟੀ ਦੇ ਸੱਦੇ ਤੇ ਜ਼ਿਲ੍ਹੇ ਦੇ ਵੈਟਰਨਰੀ ਡਾਕਟਰਾਂ ਵੱਲੋਂ ਅੱਜ ਮਿਤੀ 24 ਦਸੰਬਰ 2025 ਨੂੰ ਵੀ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਨੂੰ ਠੱਪ ਰੱਖਿਆ ਗਿਆ। ਜ਼ਿਲ੍ਹੇ ਵਿੱਚ ਓ.ਪੀ.ਡੀ. ਸਮੇਤ, ਮੈਡੀਸਿਨ, ਸਰਜਰੀ , ਗਾਇਨੀ ਅਤੇ ਓਬਟੇਟ੍ਰਿਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ। ਜ਼ਿਕਰਯੋਗ ਹੈ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈਕੇ 42 ਸਾਲ ਤੱਕ ਚੱਲੀ, ਇਸਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨਾਮਿਕ ਅਸੋ਼ਰਡ ਕੈਰੀਅਰ ਪ੍ਰੋਗਰੈਸ਼ਨ ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 ਵਿੱਚ ਸਰਕਾਰ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ। ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ। ਬਰਾਬਰ ਕੁਆਲੀਫਿਕੇਸ਼ਨ-ਬਰਾਬਰ ਕੰਮ -ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ ਪਰੋਖੇ ਕਰ ਰਹੀ ਹੈ।
ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਅਤੇ ਹੋਮੀਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ।
ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ। ਇਸ ਲਈ ਵੈਟਰਨਰੀ ਅਫਸਰਾਂ ਨੂੰ ਪ੍ਰੋਬੇਸ਼ਨ ਦੌਰਾਨ ਪੂਰੀ ਤਨਖਾਹ ਮਿਲਣੀ ਚਾਹੀਦੀ ਹੈ ਪਰ ਮੌਜੂਦਾ ਸਰਕਾਰ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ।
ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫੈਸਲੇ ਦੇ ਅੱਜ ਦੂਜੇ ਦਿਨ ਮਿਤੀ 24 ਦਸੰਬਰ 2025 ਨੂੰ ਵੀ ਸੂਬੇ ਦੇ ਵੈਟਰਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਦੇ ਪੌਲੀਕਲੀਨਿਕਾਂ ਵਿਖੇ ਪਹੁੰਚ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਵੱਲੋਂ ਅਪੀਲ ਕਰਦਿਆਂ ਕਿਹਾ ਗਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਨਿੱਜੀ ਪੱਧਰ ਤੇ ਦਖਲ ਦੇ ਕੇ ਪਹਿਲ ਦੇ ਆਧਾਰ ਤੇ ਪਿਛਲੀ ਸਰਕਾਰ ਵੱਲੋਂ ਵੈਟਰਨਰੀ ਡਾਕਟਰਾਂ ਨਾਲ ਕੀਤੀਆਂ ਵਧੀਕੀਆਂ ਨੂੰ ਤੁਰੰਤ ਦਰੁਸਤ ਕਰਨਾ ਚਾਹੀਦਾ ਹੈ ਅਤੇ 1977 ਤੋਂ ਲੈਕੇ 42 ਸਾਲ ਤੱਕ ਚੱਲੀ ਪੇਅ ਪੈਰਿਟੀ ਨੂੰ ਤੁਰੰਤ ਬਹਾਲ ਕਰਕੇ ਵੈਟਰਨਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਲਈ ਪਸ਼ੂ ਪਾਲਣ ਵਿਭਾਗ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026