ਏਐਨਟੀਐਫ ਦੀ ਵੱਡੀ ਕਾਰਵਾਈ, 3 ਕਿਲੋ 132 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
- 116 Views
- kakkar.news
- December 26, 2025
- Crime Punjab
ਏਐਨਟੀਐਫ ਦੀ ਵੱਡੀ ਕਾਰਵਾਈ, 3 ਕਿਲੋ 132 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਫਿਰੋਜ਼ਪੁਰ 26 ਦਸੰਬਰ 2025 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੀ ਏਐਨਟੀਐਫ (ਐਂਟੀ ਨਾਰਕੋਟਿਕ ਟਾਸਕ ਫੋਰਸ) ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ, ਜਦੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 3 ਕਿਲੋ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਪੀਪੀਐਸ ਨੇ ਦੱਸਿਆ ਕਿ ਮਾਨਯੋਗ ਡੀਜੀਪੀ ਅਤੇ ਏਡੀਜੀਪੀ ਏਐਨਟੀਐਫ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਗੁਰਿੰਦਰਬੀਰ ਸਿੰਘ ਏਆਈਜੀ ਏਐਨਟੀਐਫ ਦੀ ਯੋਗ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 25 ਦਸੰਬਰ 2025 ਨੂੰ ਇਹ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ।
ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ
ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਨਾਨਕ ਰਾਮ, ਵਾਸੀ ਲਾਧੂ ਵਾਲਾ ਹਿਠਾੜ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ (ਉਮਰ 20 ਸਾਲ)
ਅਤੇ
ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਹਜ਼ਾਰਾਂ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ (ਉਮਰ 18–19 ਸਾਲ)
ਵਜੋਂ ਹੋਈ ਹੈ।
ਭੁਪਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਖ਼ਿਲਾਫ਼ ਪਹਿਲਾਂ ਵੀ 23-11-2025 ਨੂੰ ਮੁਕੱਦਮਾ ਨੰਬਰ 304 ਦਰਜ ਸੀ, ਜਿਸ ਵਿੱਚ ਉਹ ਲੋੜੀਂਦਾ ਸੀ ਅਤੇ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ ਸੀ, ਜਿਸ ਵਿੱਚ 4.1 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਰਸ਼ ਦੇ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਨਾਲ ਸੰਬੰਧ ਹਨ ਅਤੇ ਉਹ ਵਟਸਐਪ ਕਾਲਾਂ ਰਾਹੀਂ ਨਸ਼ੇ ਦੀ ਤਸਕਰੀ ਕਰਦਾ ਸੀ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਰਸ਼ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਵੇਚਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ‘ਤੇ ਏਐਨਟੀਐਫ ਟੀਮ ਨੇ ਕਾਰਵਾਈ ਕਰਦਿਆਂ ਉਸ ਦੇ ਸਾਥੀ ਸੁਖਚੈਨ ਸਿੰਘ ਸਮੇਤ ਦੋਵਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਸਬੰਧੀ ਦੋਵਾਂ ਆਰੋਪੀਆਂ ਖ਼ਿਲਾਫ਼ ਏਐਨਟੀਐਫ ਥਾਣਾ ਫਿਰੋਜ਼ਪੁਰ ਵਿੱਚ ਐਫਆਈਆਰ ਨੰਬਰ 327 ਮਿਤੀ 25-12-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਅੱਗੇ ਦੀ ਜਾਂਚ ਕੀਤੀ ਜਾਵੇਗੀ।
ਇਸ ਮੌਕੇ ਗੁਰਿੰਦਰਬੀਰ ਸਿੰਘ, ਏਆਈਜੀ ਏਐਨਟੀਐਫ ਨੇ ਕਿਹਾ, ਸਾਲ 2025 ਏਐਨਟੀਐਫ ਫਿਰੋਜ਼ਪੁਰ ਰੇਂਜ ਲਈ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਇਤਿਹਾਸਕ ਸਾਲ ਸਾਬਤ ਹੋਇਆ ਹੈ। ਅਧਿਕਾਰਿਕ ਅੰਕੜਿਆਂ ਮੁਤਾਬਕ, ਇਸ ਸਾਲ ਦੌਰਾਨ ਟਾਸਕ ਫੋਰਸ ਵੱਲੋਂ 68 ਮਾਮਲੇ ਦਰਜ ਕਰਕੇ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 118.967 ਕਿਲੋ ਗ੍ਰਾਮ ਹੈਰੋਇਨ ਅਤੇ ਹੋਰ ਕਾਰਵਾਈਆਂ ਵਿੱਚ 6.510 ਕਿਲੋ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਵੱਡੀ ਮਾਤਰਾ ਵਿੱਚ ਨਸ਼ਾ ਸੜਕਾਂ ਤੱਕ ਪਹੁੰਚਣ ਤੋਂ ਰੋਕਿਆ ਗਿਆ।
ਨਸ਼ਿਆਂ ਤੋਂ ਇਲਾਵਾ, ਏਐਨਟੀਐਫ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਢਾਂਚੇ ’ਤੇ ਵੀ ਵੱਡੀ ਕਾਰਵਾਈ ਕੀਤੀ ਗਈ। ਸਾਲ ਭਰ ਦੌਰਾਨ 37 ਵਾਹਨ ਜ਼ਬਤ, 33,780 ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸਦੇ ਨਾਲ ਹੀ ਨਸ਼ੇ ਦੇ ਧੰਦੇ ਨਾਲ ਜੁੜੀ 21.15 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026