Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਾਕਟਰ ਰਾਜੀਵ ਪ੍ਰਾਸ਼ਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
- kakkar.news
- December 27, 2025
- Punjab
ਡਾਕਟਰ ਰਾਜੀਵ ਪ੍ਰਾਸ਼ਰ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਫਿਰੋਜ਼ਪੁਰ 26 ਦਸੰਬਰ 2025 (ਅਨੁਜ ਕੱਕੜ ਟੀਨੂੰ)
ਡਾ. ਰਾਜੀਵ ਪ੍ਰਾਸ਼ਰ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਵਲੋ ਡਾ. ਰਾਜੀਵ ਪ੍ਰਾਸ਼ਰ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ. ਰਾਜੀਵ ਪ੍ਰਾਸ਼ਰ ਨੇ ਨਵੰਬਰ 1995 ਵਿੱਚ ਫ਼ਿਰੋਜ਼ਪੁਰ ਵਿਖੇ ਹੀ ਬਤੌਰ ਮੈਡੀਕਲ ਅਫ਼ਸਰ ਸਿਹਤ ਵਿਭਾਗ ਵਿੱਚ ਤਾਇਨਾਤ ਹੋਏ ਸਨ। ਇਸ ਉਪਰੰਤ ਓਹਨਾ ਵੱਖ ਵੱਖ ਅਹੁਦਿਆ ਤੇ ਰਹਿ ਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕੀਤੀਆ ।
ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਡਾਕਟਰ ਰਾਜੀਵ ਪ੍ਰਾਸ਼ਰ ਨੇ ਕਿਹਾ ਕਿ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਅਤੇ ਆਮ ਆਦਮੀ ਕਲੀਨਿਕ ਅਤੇ ਸਰਕਾਰੀ ਹਸਪਤਾਲਾ ਵਿੱਚ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣਾਂ ਹੀ ਮੇਰਾ ਮੁੱਖ ਮਕਸਦ ਹੈ। ਉਹਨਾਂ ਕਿਹਾ ਕਿ ਅੱਜ ਸਟਾਫ ਨਾਲ ਮੀਟਿੰਗ ਕਰਕੇ ਵੱਖ ਵੱਖ ਪ੍ਰੋਗਰਾਮ ਬਾਰੇ ਜਾਣਕਾਰੀ ਲਈ ਗਈ ਹੈ। ਓਹਨਾ ਸਖ਼ਤ ਸ਼ਬਦਾਂ ਵਿੱਚ ਮਿਲਾਵਟ ਖੋਰਾ ਨੂੰ ਚੇਤਾਵਨੀ ਦਿੱਤੀ ਕਿ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਖਾਣ ਪੀਣ ਵਾਲੀਆਂ ਵਸਤੂਆ ਸ਼ੁੱਧ ਅਤੇ ਸਾਫ਼ ਮਿਲਣ, ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।
ਉਹਨਾਂ ਕਿਹਾ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨਸ਼ਾ ਛੁਡਾਊ ਕੇਂਦਰ ਵਿੱਚ ਮਰੀਜ਼ਾ ਨੂੰ ਸਹੀ ਇਲਾਜ਼ ਮਿਲੇ ਇਸ ਬਾਰੇ ਹਰ ਸੰਭਵ ਕਦਮ ਚੁੱਕੇ ਜਾਣਗੇ । ਸਰਕਾਰੀ ਹਸਪਤਾਲਾਂ ਵਿੱਚ ਔਰਤ ਰੋਗੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਲਾਜ ਲਈ ਪਹਿਲ ਦਿੱਤੀ ਜਾਵੇਗੀ। ਫ਼ਿਰੋਜ਼ਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਇਲਾਜ ਕਰਾਉਣ ਆਏ ਮਰੀਜ਼ਾਂ ਨੂੰ ਆਪਣੇ ਪੱਲਿਓਂ ਪੈਸੇ ਖਰਚ ਨਾ ਕਰਨੇ ਪੈਣ, ਇਸ ਲਈ ਉਚੇਚੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਾਰੇ ਸਟਾਫ ਨੂੰ ਹਦਾਇਤ ਕੀਤੀ ਕਿ ਸਾਫ ਸੁਥਰਾ ਕੰਮ ਕੀਤਾ ਜਾਵੇ ਅਤੇ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਹਰੇਕ ਵਿਅਕਤੀ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ , ਡਾ ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ , ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ , ਡਾ ਅਮਰਵੀਰ ਸਿੰਘ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ ,ਸੀਨੀਅਰ ਮੈਡੀਕਲ ਅਫ਼ਸਰ ਮਖੂ ਡਾ ਰਵਿੰਦਰਪਾਲ ,ਡਾ ਸਮਿੰਦਰ ,ਡਾ ਮਨਮੀਤ ਸਕੂਲ ਹੈਲਥ ਮੈਡੀਕਲ ਆਫਿਸਰ,ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ,ਵਿਕਾਸ ਕਾਲੜਾ ਪੀ ਏ ਟੂ ਸਿਵਲ ਸਰਜਨ , ਤ੍ਰਿਪਤੀ ਟੰਡਨ ਸੁਪਰਡੈਂਟ ਆਦਿ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026