ਫਿਰੋਜ਼ਪੁਰ ਪੁਲਿਸ ਨੇ 448 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ
- kakkar.news
- December 31, 2025
- Crime Punjab
ਫਿਰੋਜ਼ਪੁਰ ਪੁਲਿਸ ਨੇ 448 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਨੂੰ ਕਾਬੂ ਕੀਤਾ
ਫਿਰੋਜ਼ਪੁਰ, 31 ਨਵੰਬਰ 2025 (ਸਿਟੀਜਨਜ਼ ਵੋਇਸ)
ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਨੂੰ 448 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਟੀਮ ਗਸ਼ਤ ਕਰਦੀ ਹੋਈ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਮੁੜ ਰਹੀ ਸੀ, ਤਾਂ ਮੁਖਬਰ ਖਾਸ ਵੱਲੋਂ ਪੁਲਿਸ ਨੂੰ ਗੁਪਤ ਇਤਲਾਹ ਦਿੱਤੀ ਗਈ ਕਿ ਸੋਨੂੰ ਪੁੱਤਰ ਬਲਵੀਰ ਸਿੰਘ, ਵਾਸੀ ਗੁਰੂਦੁਆਰਾ ਸਾਹਿਬ ਦੇ ਸਾਹਮਣੇ ਵਾਲੀ ਗਲੀ, ਬਸਤੀ ਗੋਲਬਾਗ, ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਆਦਿ ਹੈ ਜੋ ਅੱਜ ਵੀ ਹੈਰੋਇਨ ਆਪਣੇ ਕੋਲ ਰੱਖ ਕੇ ਅੱਗੇ ਵੇਚਣ ਦੇ ਇਰਾਦੇ ਨਾਲ ਮਾਰੂਤੀ ਆਲਟੋ ਕਾਰ ਵਿੱਚ ਸਵਾਰ ਹੋ ਕੇ ਫਾਜ਼ਿਲਕਾ ਰੋਡ ਵੱਲ ਆ ਰਿਹਾ ਹੈ ਜੇਕਰ ਸਮੇਂ ਸਿਰ ਉਸ ਸੜਕ ’ਤੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਜਾਵੇ ਤਾਂ ਦੋਸ਼ੀ ਪਾਸੋਂ ਹੈਰੋਇਨ ਬ੍ਰਾਮਦ ਹੋ ਸਕਦੀ ਹੈ।ਜਦ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਕਰ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸਦੇ ਕੋਲੋਂ 448 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026