ਉਰਦੂ ਭਾਸ਼ਾ ਸਿੱਖਣ ਲਈ ਵੱਧ ਤੋਂ ਵੱਧ ਸਿਖਿਆਰਥੀਆਂ ਨੂੰ ਦਾਖਲਾ ਲੈਣ ਕੀਤੀ ਅਪੀਲ
- kakkar.news
- January 1, 2026
- Punjab
ਉਰਦੂ ਭਾਸ਼ਾ ਸਿੱਖਣ ਲਈ ਵੱਧ ਤੋਂ ਵੱਧ ਸਿਖਿਆਰਥੀਆਂ ਨੂੰ ਦਾਖਲਾ ਲੈਣ ਕੀਤੀ ਅਪੀਲ
ਫ਼ਿਰੋਜ਼ਪੁਰ, 01 ਜਨਵਰੀ 2026 (ਸਿਟੀਜਨਜ਼ ਵੋਇਸ)
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੀ ਤਰੱਕੀ ਦੇ ਨਾਲ਼-ਨਾਲ਼ ਹਰਦਿਲ ਅਜ਼ੀਜ਼ ਭਾਸ਼ਾ ਉਰਦੂ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਤਹਿਜ਼ੀਬ, ਅਦਬ ਅਤੇ ਸੁਹਜ ਨਾਲ ਲਬਰੇਜ਼ ਉਰਦੂ ਭਾਸ਼ਾ ਨੂੰ ਪੰਜਾਬ ਵਿੱਚ ਹਰਮਨ ਪਿਆਰੀ ਬਣਾਉਣ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਸਿਖਾਉਣ ਦੀਆਂ ਮੁਫ਼ਤ ਜ਼ਮਾਤਾਂ (ਕਲਾਸਾਂ) ਲਗਾਈਆਂ ਜਾਂਦੀਆਂ ਹਨ। ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 01 ਜਨਵਰੀ, 2026 ਤੋਂ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਨਵੀਂ ਜ਼ਮਾਤ (ਕਲਾਸ) ਲਈ ਦਾਖਲਾ ਲੈਣ ਲਈ ਆਖਰੀ ਮਿਤੀ 10 ਜਨਵਰੀ, 2026 ਤੱਕ ਵਾਧਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਸਿਖਲਾਈ ਸੈਸ਼ਨ ਉਰਦੂ ਆਮੋਜ਼ ਦਾ ਸੈਸ਼ਨ ਦਾ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਇਹ ਜ਼ਮਾਤਾਂ (ਕਲਾਸਾਂ) ਸ਼ਾਮ 5.15 ਤੋਂ ਸ਼ਾਮ 6.15 ਵਜੇ ਤੱਕ ਦਫ਼ਤਰੀ ਕੰਮ ਵਾਲੇ ਦਿਨ ਲੱਗਣਗੀਆਂ। ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਨਾਲ-ਨਾਲ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਵੀ ਭਾਸ਼ਾ ਵਿਭਾਗ, ਪੰਜਾਬ, ਵਚਨਬੱਧ ਹੈ। ਇਸ ਲਈ ਸਿਖਿਆਰਥੀਆਂ ਵੱਲੋਂ ਉਰਦੂ ਭਾਸ਼ਾ ਸਿੱਖਣ ਲਈ ਵੱਧ ਤੋਂ ਵੱਧ ਦਾਖਲਾ ਲਿਆ ਜਾਵੇ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026