ANTF ਫਿਰੋਜ਼ਪੁਰ ਰੇਂਜ ਵੱਲੋਂ 5500 ਗੋਲੀਆਂ ਸਮੇਤ ਇਕ ਤਸਕਰ ਕਾਬੂ,
- kakkar.news
- January 1, 2026
- Crime Punjab
ANTF ਫਿਰੋਜ਼ਪੁਰ ਰੇਂਜ ਵੱਲੋਂ 5500 ਗੋਲੀਆਂ ਸਮੇਤ ਇਕ ਤਸਕਰ ਕਾਬੂ,
ਫਿਰੋਜ਼ਪੁਰ 01 ਜਨਵਰੀ 2026 (ਸਿਟੀਜਨਜ਼ ਵੋਇਸ)
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਨ.ਟੀ.ਐਫ. ਫਿਰੋਜ਼ਪੁਰ ਰੇਂਜ ਦੀ ਟੀਮ ਨੇ 5500 ਨਸ਼ੀਲੀਆਂ ਗੋਲੀਆਂ ਸਮੇਤ ਇਕ ਤਸਕਰ ਨੂੰ ਗ੍ਰਿਫਤਾਰ ਕੀਤਾ।
ਇਹ ਕਾਰਵਾਈ ਸਪੈਸ਼ਲ ਡੀ.ਜੀ.ਪੀ. ਅਤੇ ਏ.ਡੀ.ਜੀ.ਪੀ., ਏ.ਐਨ.ਟੀ.ਐਫ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਗੁਰਿੰਦਰਬੀਰ ਸਿੰਘ, ਏ.ਆਈ.ਜੀ., ਏ.ਐਨ.ਟੀ.ਐਫ. ਫਿਰੋਜ਼ਪੁਰ ਰੇਂਜ ਦੀ ਯੋਗ ਅਗਵਾਈ ਹੇਠ ਅੰਜਾਮ ਦਿੱਤੀ ਗਈ। ਏ.ਐਨ.ਟੀ.ਐਫ. ਫਿਰੋਜ਼ਪੁਰ ਰੇਂਜ ਦੀ ਟੀਮ ਨੇ ਸਾਲ 2026 ਦੇ ਪਹਿਲੇ ਦਿਨ ਇਹ ਵੱਡੀ ਕਾਮਯਾਬੀ ਹਾਸਲ ਕੀਤੀ।
ਗ੍ਰਿਫਤਾਰ ਆਰੋਪੀ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਵਿੱਚ ਸ਼ਾਮਲ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਆਰੋਪੀ ਖ਼ਿਲਾਫ਼ ਮੁਕੱਦਮਾ ਨੰਬਰ 02 ਮਿਤੀ 01-01-2026 ਅਧੀਨ ਧਾਰਾ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਏ.ਐਨ.ਟੀ.ਐਫ. ਮੋਹਾਲੀ ਵਿਖੇ ਦਰਜ ਕੀਤਾ ਗਿਆ ਹੈ।
ਅਧਿਕਾਰੀਆਂ ਮੁਤਾਬਕ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਤਸਕਰਾਂ ਦੀਆਂ ਗ੍ਰਿਫਤਾਰੀਆਂ ਜਲਦ ਕੀਤੀਆਂ ਜਾਣਗੀਆਂ। ਏ.ਐਨ.ਟੀ.ਐਫ. ਵੱਲੋਂ ਨਸ਼ਿਆਂ ਦੇ ਗੈਰਕਾਨੂੰਨੀ ਧੰਦੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026