ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐੱਸ.ਟੀ.ਐੱਸ. ਈ./ਐਨ. ਐੱਮ. ਐੱਮ. ਐੱਸ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
- kakkar.news
- January 2, 2026
- Punjab
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀ.ਐੱਸ.ਟੀ.ਐੱਸ. ਈ./ਐਨ. ਐੱਮ. ਐੱਮ. ਐੱਸ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
ਫ਼ਿਰੋਜ਼ਪੁਰ, 2 ਜਨਵਰੀ 2026 (ਸਿਟੀਜਨਜ਼ ਵੋਇਸ)
ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 04-01-2026 ਨੂੰ ਪੀ.ਐੱਸ.ਟੀ.ਐੱਸ. ਈ./ਐਨ. ਐੱਮ. ਐੱਮ. ਐੱਸ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋ ਸੂਚਿਤ ਕੀਤਾ ਗਿਆ ਹੈ ਕਿ 4 ਜਨਵਰੀ 2026 ਨੂੰ ਪ੍ਰੀਖਿਆ ਹੋ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 10 ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜਪੁਰ, ਡੀਏਵੀ ਗਰਲ ਸੀਨੀਅਰ ਸੈਕੰਡਰੀ ਸਕੂਲ ਫਿਰੋਜਪੁਰ ਕੈਂਟ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜਪੁਰ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)ਜੀਰਾ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਜੀਰਾ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ, ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ, ਐਮ ਐਲ ਐਮ ਸੀਨੀਅਰ ਸੈਕੈਂਡਰੀ ਸਕੂਲ ਫਿਰੋਜ਼ਪੁਰ ਕੈਂਟ ਅਤੇ ਸਰਕਾਰੀ ਹਾਈ ਸਕੂਲ ਮੋਹਣ ਕੇ ਹਠਾੜ ਸਕੂਲ ਸ਼ਾਮਿਲ ਹਨ।
ਇਹ ਹੁਕਮ ਇਹਨਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026