ਫਿਰੋਜ਼ਪੁਰ ਵਿੱਚ ਔਰਤਾਂ ਲਈ ਸਿਹਤ ਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ, 40 ਨਿਯੁਕਤੀ ਪੱਤਰ ਵੰਡੇ
- kakkar.news
- January 2, 2026
- Punjab
ਫਿਰੋਜ਼ਪੁਰ ਵਿੱਚ ਔਰਤਾਂ ਲਈ ਸਿਹਤ ਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ, 40 ਨਿਯੁਕਤੀ ਪੱਤਰ ਵੰਡੇ
ਫਿਰੋਜ਼ਪੁਰ 2 ਜਨਵਰੀ 2026 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਫਿਰੋਜ਼ਪੁਰ ਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਰਾਜਬੀਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਧਰਮ-ਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ|
ਸਹਾਇਕ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਬੱਚੀਆਂ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਵੀ ਜਿੱਥੇ ਸਿਹਤ ਜਾਂਚ ਲਈ ਮਾਹਰ ਡਾਕਟਰ ਤੈਨਾਤ ਕੀਤੇ ਗਏ ਸਨ ਉੱਥੇ ਹੀ ਹੋਰ ਵੀ ਵੱਖ-ਵੱਖ ਸਕੀਮਾਂ ਦੇ ਲਾਭ ਮੌਕੇ ਤੇ ਦਿੱਤੇ ਗਏ ਹਨ| ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵਲੋਂ ਵਿਸ਼ੇਸ਼ ਤੌਰ ਤੇ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਧਾਨ ਕੀਤੇ ਅਤੇ ਮੌਕੇ ਤੇ 40 ਨਿਯੁਕਤੀ ਪੱਤਰ ਵੀ ਦਿੱਤੇ ਗਏ | ਇਸ ਮੌਕੇ 21 ਬੁਢਾਪਾ ਅਤੇ ਵਿਧਵਾ ਔਰਤਾਂ ਨੂੰ ਮਨਜ਼ੂਰੀ ਪੱਤਰ ਮੌਕੇ ਤੇ ਦਿੱਤੇ ਗਏ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦੇ ਧਰਮਪਤਨੀ ਅਮਨਦੀਪ ਕੌਰ ਗੋਸਲ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਬਚਨਬੱਧ ਹੈ।
ਇਸ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੀਆਂ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੀ ਭਲਾਈ ਆਯੁਰਵੇਦ ਵਿਭਾਗ ਵੱਲੋਂ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ 183 ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਤੋਂ ਬਿਨਾਂ ਵੱਖ ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਮਾਨ ਦੀ ਵਿਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਸਕੂਲੀ ਵਿਦਿਆਰਥਨਾਂ ਤੇ ਬੱਚਿਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਸ ਵਿੱਚ ਲੋਕ ਗੀਤ, ਜਿੰਮਨਾਸਟਿਕ, ਗਿੱਧਾ ਆਦਿ ਦੀ ਵੀ ਪੇਸ਼ਕਾਰੀ ਕੀਤੀ ਗਈ|
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਜ਼ੀਰਾ ਸਤਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026