Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ
- kakkar.news
- January 6, 2026
- Punjab
ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ
ਫਿਰੋਜ਼ਪੁਰ, 6 ਜਨਵਰੀ 2026 (ਸਿਟੀਜਨਜ਼ ਵੋਇਸ)
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋਂ ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਖੇ ਤਾਈਨਾਤ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਦੀ ਸਿਹਤ, ਵਧੇਰੇ ਜੋਖਮ ਵਾਲੇ ਕੇਸਾਂ ਦੀ ਪਹਿਚਾਣ ਕਰਕੇ ਮੈਡੀਕਲ ਨਿਗਰਾਨੀ ਅਤੇ ਜਣੇਪੇ ਵੇਲੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੀ। ਮੀਟਿੰਗ ਵਿਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ, ਔਰਤ ਰੋਗਾਂ ਦੇ ਮਾਹਿਰ ਡਾ. ਰਿਚਾ, ਡਾ. ਪੂਜਾ, ਡਾ. ਆਂਚਲ ਅਤੇ ਡਾ. ਕੰਚਨ ਬਿਸ਼ਟ ਸ਼ਾਮਿਲ ਸਨ।
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਕਿ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਇਸਤੋਂ ਇਲਾਵਾ ਹਾਈ-ਰਿਸਕ ਗਰਭ ਅਵਸਥਾ ਵਾਲੇ ਕੇਸਾਂ ਦੀ ਜਲਦੀ ਪਛਾਣ ਕਰਨਾ ਅਤੇ ਉਨ੍ਹਾਂ ਦਾ ਵਿਸ਼ੇਸ਼ ਇਲਾਜ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਕਿ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਏ ਜਾਣ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸੁਰੱਖਿਅਤ ਰਹਿਣ।
ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਗਰਭਵਤੀ ਔਰਤ ਤੱਕ ਪਹੁੰਚਣਾ ਯਕੀਨੀ ਬਣਾਉਣ ਤੇ ਜ਼ੋਰ ਦਿੰਦਿਆ ਕਿਹਾ ਕਿ ‘ਜਨਨੀ ਸੁਰੱਖਿਆ ਯੋਜਨਾ’ ਅਤੇ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਵਰਗੀਆਂ ਸਕੀਮਾਂ ਦਾ ਲਾਭ ਹਰ ਲੋੜਵੰਦ ਔਰਤ ਤੱਕ ਜ਼ਰੂਰ ਪਹੁੰਚਾਇਆ ਜਾਵੇ। ਲਿੰਗ ਨਿਰਧਾਰਨ ਟੈਸਟਾਂ ਦੀ ਰੋਕਥਾਮ ਲਈ ਪੀਐਨਡੀਟੀ ਐਕਟ ਦੀ ਸਖਤੀ ਨਾਲ ਪਾਲਣਾ ਕਰਨਾ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਵਿਰੁੱਧ ਸਖ਼ਤ ਰੁਖ ਅਖਤਿਆਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਸਾਡਾ ਮੁੱਖ ਟੀਚਾ ਹਰ ਗਰਭਵਤੀ ਔਰਤ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਡਾਕਟਰਾਂ ਨੂੰ ਚਾਹੀਦਾ ਹੈ ਕਿ ਉਹ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣ ਅਤੇ ਐਮਰਜੈਂਸੀ ਸੇਵਾਵਾਂ ਲਈ ਹਮੇਸ਼ਾ ਤਿਆਰ ਰਹਿਣ।
ਇਸ ਮੌਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੇ ਇਸਤਰੀ ਰੋਗਾਂ ਦੇ ਮਾਹਿਰਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸਾਂਝੇ ਕੀਤੇ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਵੀ ਮੋਜੂਦ ਸਨ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026