ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮਹੀਨਾ ਭਰ ਚਲਾਈ ਗਈ ਨਸ਼ਾ ਛਡਾਓ ਮੁਹਿੰਮ “ਯੂਥ ਅਗੇਂਸਟ ਡਰੱਗ” ਦੀ ਸਮਾਪਤੀ
- 41 Views
- kakkar.news
- January 6, 2026
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮਹੀਨਾ ਭਰ ਚਲਾਈ ਗਈ ਨਸ਼ਾ ਛਡਾਓ ਮੁਹਿੰਮ “ਯੂਥ ਅਗੇਂਸਟ ਡਰੱਗ” ਦੀ ਸਮਾਪਤੀ
ਫਿਰੋਜ਼ਪੁਰ, 6 ਜਨਵਰੀ, 2026 (ਸਿਟੀਜਨਜ਼ ਵੋਇਸ)
ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ “ਯੂਥ ਅਗੇਂਸਟ ਡਰੱਗ” ਮੁਹਿੰਮ 06 ਦਸੰਬਰ 2025 ਤੋਂ ਮਿਤੀ 06 ਜਨਵਰੀ 2026 ਤੱਕ ਚਲਾਈ ਗਈ ਸੀ। ਇਸ ਮੁਹਿੰਮ ਦੇ ਤਹਿਤ ਮੈਡਮ ਅਨੁਰਾਧਾ, ਚੀਫ ਜ਼ੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਗਤੀਵਿਧੀਆਂ ਜਿਵੇਂ ਕਿ ਜਾਗਰੂਕਤਾ ਸੈਮੀਨਾਰ, ਨੁੱਕੜ ਨਾਟਕ, ਕੌਸਲਿੰਗ ਸੈਸ਼ਨ, ਡੋਰ ਟੂ ਡੋਰ ਮੁਹਿੰਮ ਅਤੇ ਮੈਡੀਕਲ ਕੈਂਪ ਆਦਿ ਆਯੋਜਿਤ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੌਰਾਨ ਮਸ਼ਹੂਰ ਫਿਲਮੀ ਅਦਾਕਾਰਾਂ ਜਾਂ ਗੀਤਕਾਰਾਂ ਦੁਆਰਾ ਤਿਆਰ ਕੀਤੀਆਂ ਜਾਗਰੂਕਤਾ ਵੀਡਿਓ ਵੀ ਦਿਖਾਈਆਂ ਗਈਆਂ ਤਾਂ ਜੋ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਇਸ ਮੁਹਿੰਮ ਦਾ ਅੱਜ ਆਖਰੀ ਦਿਨ ਹੋਣ ਕਰਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਰਹਿਨਮੁਾਈ ਹੇਠ ਮੁਹਿੰਮ ਦੀ ਸਮਾਪਤੀ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਹੈਡਕੁਆਰਟਰ ਵਿਖੇ ਤਾਇਨਾਤ ਜੁਡੀਸ਼ੀਅਲ ਅਫਸਰ, ਲੀਗਲ ਏਡ ਡਿਫੈਂਸ ਕਾਊਂਸਲ ਦੇ ਵਕੀਲ, ਐਡਵੋਕੇਟ ਬਾਰ ਮੈਂਬਰ, ਪੈਨਲ ਐਡਵੋਕੇਟ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ, ਫਿਰੋਜਪੁਰ, ਸ੍ਰੀ ਹਰਿੰਦਰ ਭੁੱਲਰ, ਫਿਲਮੀ ਅਦਾਕਾਰ, ਪੈਰਾ ਲੀਗਲ ਵਲੰਟੀਅਰ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਆਦਿ ਮੌਜੂਦ ਸਨ। ਇਸ ਮੌਕੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਜ਼ੀਰਾ ਦੇ ਵਿਦਿਆਰਥੀਆਂ ਨੇ ਸਪੀਚ ਅਤੇ ਨੁੱਕੜ ਨਾਟਕ ਵੀ ਕੀਤਾ।
ਅੰਤ ਵਿੱਚ ਮੁਹਿੰਮ ਦੌਰਾਨ ਕੰਮ ਕਰਨ ਵਾਲੇ ਨੁਮਾਇੰਦਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਵੰਡੇ ਗਏ। ਪ੍ਰੋਗਰਾਮ ਦੇ ਦੌਰਾਨ ਮਿਸ ਕੋਨਿਕਾ ਯਾਦਵ, ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਸਟੇਜ਼ ਸੰਭਾਲੀ ਗਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਹਿੰਮ ਦੋਰਾਨ ਕੀਤੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026