ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਯੂਨੀਅਨ ਵੱਲੋਂ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ
- 60 Views
- kakkar.news
- January 6, 2026
- Punjab
–ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਯੂਨੀਅਨ ਵੱਲੋਂ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ
-ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਦੀ ਮੰਗ – ਰੇਸ਼ਮ ਸਿੰਘ ਗਿੱਲ
ਫਿਰੋਜ਼ਪੁਰ 6 ਜਨਵਰੀ 2026 ( ਅਨੂਜ ਕੱਕੜ ਟੀਨੂੰ)
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸੂਬੇ ਭਰ ਦੇ ਬੱਸ ਡਿੱਪੂਆਂ ਅੱਗੇ ਗੇਟ ਰੈਲੀਆਂ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਫਿਰੋਜ਼ਪੁਰ ਡਿੱਪੂ ਅੱਗੇ ਵੀ ਮੁਲਾਜ਼ਮਾਂ ਵੱਲੋਂ ਕਾਲੇ ਬਿਲੇ ਲਾਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਫਿਰੋਜ਼ਪੁਰ ਡਿੱਪੂ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੰਘਰਸ਼ ਦੌਰਾਨ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਅਤੇ ਮੁਲਾਜ਼ਮਾਂ ਉੱਤੇ ਦਰਜ ਕੀਤੇ ਗਏ ਨਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਨੂੰ ਰੋਕ ਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ।
ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਿਰਫ਼ ਟਾਲਮਟੋਲ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਧਰਨਿਆਂ ਵਿੱਚ ਆ ਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵਾਅਦੇ ਕਰਦੇ ਰਹੇ, ਪਰ ਸਰਕਾਰ ਬਣਨ ਤੋਂ ਬਾਅਦ ਵੀ ਵਾਅਦੇ ਪੂਰੇ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਅਜ਼ਾਦ ਦੇਸ਼ ਵਿੱਚ ਮੁਲਾਜ਼ਮ ਗੁਲਾਮਾਂ ਵਾਂਗ ਡਿਊਟੀਆਂ ਕਰਨ ਲਈ ਮਜਬੂਰ ਹਨ, ਜੋ ਕਿ ਬਰਦਾਸ਼ਤ ਯੋਗ ਨਹੀਂ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਲਈ ਇੱਕਜੁਟ ਰਹਿਣ ਦਾ ਅਹਿਦ ਲਿਆ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026