ਨਾਮੀ ਸਲੂਨ ਮਾਲਕ ਵੱਲੋਂ ਪਰਿਵਾਰ ਸਮੇਤ ਖੁਦਕੁਸ਼ੀ, ਸ਼ਹਿਰ ‘ਚ ਸੋਗ ਦੀ ਲਹਿਰ
- 328 Views
- kakkar.news
- January 8, 2026
- Punjab
ਨਾਮੀ ਸਲੂਨ ਮਾਲਕ ਵੱਲੋਂ ਪਰਿਵਾਰ ਸਮੇਤ ਖੁਦਕੁਸ਼ੀ, ਸ਼ਹਿਰ ‘ਚ ਸੋਗ ਦੀ ਲਹਿਰ
ਫਿਰੋਜ਼ਪੁਰ 8 ਜਨਵਰੀ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਹਰਮਨ ਨੱਗਰ ਇਲਾਕੇ ਵਿੱਚ ਬੀਤੀ ਰਾਤ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਆਪਣੀ ਪਤਨੀ ਜਸਵੀਰ ਕੌਰ ਅਤੇ ਦੋ ਮਾਸੂਮ ਬੱਚਿਆਂ (ਉਮਰ ਕਰੀਬ 5 ਅਤੇ 10 ਸਾਲ) ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ।
ਉਪਰਲੀ ਮੰਜ਼ਿਲ ‘ਤੇ ਰਹਿ ਰਹੇ ਕਿਰਾਏਦਾਰਾਂ ਦੇ ਮੁਤਾਬਕ, ਕਾਫ਼ੀ ਸਮੇਂ ਤੱਕ ਜਦੋਂ ਮਕਾਨ ਮਾਲਕ ਅਮਨਦੀਪ ਸਿੰਘ ਅਤੇ ਉਸਦਾ ਪਰਿਵਾਰ ਨਜ਼ਰ ਨਹੀਂ ਆਇਆ, ਅਤੇ ਦਰਵਾਜ਼ਾ ਅੰਦਰੋਂ ਬੰਦ ਸੀ, ਤਾਂ ਉਹਨਾਂ ਵੱਲੋਂ ਦਰਵਾਜ਼ਾ ਖੋਲਣ ਦੀ ਕੋਸ਼ਿਸ਼ ਕੀਤੀ ਗਈ ਜਦੋਂ ਕਾਫੀ ਦੇਰ ਦਰਵਾਜ਼ਾ ਖੜਕਾਣ ਤੋਂ ਬਾਅਦ ਦਰਵਾਜ਼ਾ ਨਹੀਂ ਖੁੱਲਿਆ ਤਾਂ ਸ਼ੱਕ ਹੋਣ ‘ਤੇ ਆਸ-ਪਾਸ ਦੇ ਮੁਹੱਲਾ ਨਿਵਾਸੀਆਂ ਨੂੰ ਸੂਚਿਤ ਕੀਤਾ ਗਿਆ। ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਘਰ ਦਾ ਦਰਵਾਜ਼ਾ ਖੋਲ੍ਹਿਆ ਗਿਆ।
ਅੰਦਰ ਦਾਖਲ ਹੋਣ ‘ਤੇ ਚਾਰਾਂ ਜਣਿਆਂ ਦੀਆਂ ਲਾਸ਼ਾਂ ਪਈਆਂ ਮਿਲੀਆਂ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖੋਂ ਤਹਕੀਕਾਤ ਕੀਤੀ ਜਾ ਰਹੀ ਹੈ।
ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਇਲਾਕੇ ਵਿੱਚ ਕਿਸੇ ਤਰ੍ਹਾਂ ਦੀ ਗੋਲਾਬਾਰੀ ਜਾਂ ਬਾਹਰੀ ਹਮਲੇ ਦੀ ਕੋਈ ਜਾਣਕਾਰੀ ਨਹੀਂ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਇਸ ਹਿਰਦੇ-ਵਿਦਾਰਕ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026