CIA ਸਟਾਫ ਫਿਰੋਜ਼ਪੁਰ ਵਲੋਂ ਹੈਰੋਇਨ ਸਮੇਤ ਇਕ ਆਰੋਪੀ ਕਾਬੂ, ਮਾਮਲਾ ਦਰਜ
- 64 Views
- kakkar.news
- January 13, 2026
- Crime Punjab
CIA ਸਟਾਫ ਫਿਰੋਜ਼ਪੁਰ ਵਲੋਂ ਹੈਰੋਇਨ ਸਮੇਤ ਇਕ ਆਰੋਪੀ ਕਾਬੂ, ਮਾਮਲਾ ਦਰਜ
ਫਿਰੋਜ਼ਪੁਰ 13 ਜਨਵਰੀ 2026 (ਅਨੁਜ ਕੱਕੜ ਟੀਨੂੰ)
ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਇੱਕ ਨੌਜਵਾਨ ਨੂੰ 2 ਕਿਲੋ 306 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਫਿਰੋਜ਼ਪੁਰ ਦੀ ਟੀਮ ਨੂੰ ਦੌਰਾਨੇ ਗਸ਼ਤ ਇੱਕ ਗੁਪਤ ਸੂਚਨਾ ਮਿਲੀ ਕਿ ਰਾਜ ਸਿੰਘ ਉਰਫ਼ ਰਾਜੂ ਪੁੱਤਰ ਪਿਆਰਾ ਸਿੰਘ, ਵਾਸੀ ਪਿੰਡ ਟੇਂਡੀ ਵਾਲਾ, ਹੈਰੋਇਨ ਵੇਚਣ ਦਾ ਆਦਿ ਹੈ। ਅੱਜ ਵੀ ਆਪਣੇ ਪਾਸ ਹੈਰੋਇਨ ਲੈ ਕੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿੱਚ ਮੋਟਰਸਾਈਕਲ ਪਰ ਸਵਾਰ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਸਮੇਂ ਸਿਰ ਰੇਡ ਕਰਕੇ ਉਸਨੂੰ ਕਾਬੂ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋ ਸਕਦੀ ਹੈ। ਜਦ ਪੁਲਿਸ ਪਾਰਟੀ ਵੱਲੋ ਉਕਤ ਜਗ੍ਹਾ ਪਰ ਰੇਡ ਕਰ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸਦੇ ਕੋਲੋਂ 2 ਕਿਲੋ 306 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਆਰੋਪੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026