ਫਿਰੋਜ਼ਪੁਰ ਸਰਕੁਲ ਰੋਡ ‘ਤੇ ਰੈਡੀਮੇਟ ਸ਼ੋਰੂਮ ‘ਚ ਲੱਖਾਂ ਦੀ ਚੋਰੀ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ
- 78 Views
- kakkar.news
- January 20, 2026
- Punjab
ਫਿਰੋਜ਼ਪੁਰ ਸਰਕੁਲ ਰੋਡ ‘ਤੇ ਰੈਡੀਮੇਟ ਸ਼ੋਰੂਮ ‘ਚ ਲੱਖਾਂ ਦੀ ਚੋਰੀ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ
ਫਿਰੋਜ਼ਪੁਰ 20 ਜਨਵਰੀ 2026 (ਸਿਟੀਜਨਜ਼ ਵੋਇਸ)
ਫਿਰੋਜ਼ਪੁਰ ਸ਼ਹਿਰ ਦੇ ਸਰਕੁਲ ਰੋਡ ‘ਤੇ ਚੋਰਾਂ ਨੇ ਬੇਖੌਫ਼ ਹੋ ਕੇ ਇੱਕ ਰੈਡੀਮੇਟ ਸ਼ੋਰੂਮ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਪੀੜਤ ਦੁਕਾਨਦਾਰ ਦੇ ਮੁਤਾਬਕ, ਰਾਤ ਦੇ ਸਮੇਂ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਅਤੇ ਕੱਪੜਿਆਂ ਸਮੇਤ ਕੀਮਤੀ ਅਸੈਸਰੀਆਂ ਚੋਰੀ ਕਰਕੇ ਫਰਾਰ ਹੋ ਗਏ।
ਦੁਕਾਨਦਾਰ ਨੇ ਦੱਸਿਆ ਕਿ ਚੋਰ ਇੰਨੇ ਸ਼ਾਤਿਰ ਸਨ ਕਿ ਜਾਂਦੇ ਹੋਏ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ, ਤਾਂ ਜੋ ਕੋਈ ਸਬੂਤ ਨਾ ਰਹੇ। ਸਵੇਰੇ ਜਦੋਂ ਦੁਕਾਨ ਖੋਲ੍ਹੀ ਗਈ ਤਾਂ ਸ਼ਟਰ ਟੁੱਟਿਆ ਹੋਇਆ ਸੀ ਅਤੇ ਅੰਦਰ ਸਮਾਨ ਖਿਲਰਿਆ ਪਿਆ ਸੀ।
ਇੱਥੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਵਾਰਦਾਤ ਕੋਈ ਇਕੱਲੀ ਘਟਨਾ ਨਹੀਂ ਹੈ। ਪਿਛਲੇ ਦਸ ਦਿਨਾਂ ਦੇ ਅੰਦਰ ਫਿਰੋਜ਼ਪੁਰ ਸ਼ਹਿਰ ਵਿੱਚ ਅੱਧਾ ਦਰਜਨ ਦੇ ਕਰੀਬ ਚੋਰੀਆਂ ਹੋ ਚੁੱਕੀਆਂ ਹਨ, ਜਿਸ ਕਾਰਨ ਸ਼ਹਿਰਵਾਸੀਆਂ ਵਿੱਚ ਡਰ ਅਤੇ ਗੁੱਸਾ ਦੋਵੇਂ ਵਧ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਲਗਾਤਾਰ ਹੋ ਰਹੀਆਂ ਚੋਰੀਆਂ ਨੇ ਇਹ ਦਾਅਵੇ ਖੋਖਲੇ ਸਾਬਤ ਕਰ ਦਿੱਤੇ ਹਨ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026