ਫਿਰੋਜ਼ਪੁਰ ਕੈਂਟ ‘ਚ ਚੋਰਾਂ ਦੀ ਦਹਿਸ਼ਤ, ਦੋ ਦੁਕਾਨਾਂ ਨੂੰ ਬਣਾਇਆ ਆਪਣਾ ਨਿਸ਼ਾਨਾ
- 71 Views
- kakkar.news
- January 22, 2026
- Crime Punjab
ਫਿਰੋਜ਼ਪੁਰ ਕੈਂਟ ‘ਚ ਚੋਰਾਂ ਦੀ ਦਹਿਸ਼ਤ, ਦੋ ਦੁਕਾਨਾਂ ਨੂੰ ਬਣਾਇਆ ਆਪਣਾ ਨਿਸ਼ਾਨਾ
ਫਿਰੋਜ਼ਪੁਰ 22 ਜਨਵਰੀ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਚੋਰਾਂ ਵੱਲੋਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਪਰ ਹੁਣ ਅਜਿਹਾ ਲੱਗਦਾ ਹੈ ਕਿ ਚੋਰਾਂ ਨੇ ਫਿਰੋਜ਼ਪੁਰ ਕੈਂਟ ਦਾ ਰੁਖ਼ ਕਰ ਲਿਆ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਕੈਂਟ ਦੇ ਪਾਇਲਟ ਚੌਂਕ ਦਾ ਹੈ, ਜਿੱਥੇ ਬੀਤੀ ਰਾਤ ਚੋਰਾਂ ਨੇ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਪੀੜਤ ਦੁਕਾਨਦਾਰਾਂ ਅਨੁਸਾਰ ਚੋਰਾਂ ਨੇ ਰਾਤ ਦੇ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰ ਪ੍ਰਵੇਸ਼ ਕੀਤਾ। ਹੈਰਾਨੀ ਦੀ ਗੱਲ ਇਹ ਰਹੀ ਕਿ ਚੋਰ ਦੁਕਾਨਾਂ ਵਿੱਚੋਂ ਖਾਣ-ਪੀਣ ਦਾ ਸਾਮਾਨ ਚੋਰੀ ਕਰਕੇ ਲੈ ਗਏ। ਸਵੇਰੇ ਜਦੋਂ ਦੁਕਾਨਦਾਰ ਆਪਣੀਆਂ ਦੁਕਾਨਾਂ ‘ਤੇ ਪਹੁੰਚੇ ਤਾਂ ਟੁੱਟੇ ਹੋਏ ਸ਼ਟਰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਇਸ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਭਾਰੀ ਪਰੇਸ਼ਾਨੀ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਪੀੜਤ ਦੁਕਾਨਦਾਰਾਂ ਨੇ ਕਿਹਾ ਕਿ ਆਏ ਦਿਨ ਹੋ ਰਹੀਆਂ ਚੋਰੀਆਂ ਕਾਰਨ ਉਨ੍ਹਾਂ ਦਾ ਕੰਮ-ਕਾਰ ਕਰਨਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਬਹੁਤ ਜਲਦ ਚੋਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਵੇਗਾ।

- February 3, 2026
जनवरी माह में टिकट चेकिंग द्वारा 02.52 करोड़ राजस्व अर्जित किया गया।
- February 3, 2026