ਸਰਹੱਦੀ ਪਿੰਡਾਂ ਦੇ ਸਰਪੰਚਾਂ ਨਾਲ ਸੰਵਾਦ ਕਰਨ ਪਹੁੰਚੇ ਪੰਜਾਬ ਦੇ ਰਾਜਪਾਲ -ਨਸਿ਼ਆਂ ਅਤੇ ਹਥਿਆਰਾਂ ਦੀ ਤਸਕਰੀ ਖਿਲਾਫ ਲੜਾਈ ਵਿਚ ਜਨਭਾਗੀਦਾਰੀ ਦਾ ਦਿੱਤਾ ਸੱਦਾ -ਨਾਗਰਿਕ ਸੁਰੱਖਿਆ ਸਮੀਤੀਆਂ ਦੇ ਮਹੱਤਵ ਤੇ ਦਿੱਤਾ ਜ਼ੋਰ -ਮਿਸ਼ਨ ਆਬਾਦ 30 ਕੀਤਾ ਲੋਕਾਂ ਨੂੰ ਸਮਰਪਿਤ
- 88 Views
- kakkar.news
- September 13, 2022
- Punjab
ਸਰਹੱਦੀ ਪਿੰਡਾਂ ਦੇ ਸਰਪੰਚਾਂ ਨਾਲ ਸੰਵਾਦ ਕਰਨ ਪਹੁੰਚੇ ਪੰਜਾਬ ਦੇ ਰਾਜਪਾਲ -ਨਸਿ਼ਆਂ ਅਤੇ ਹਥਿਆਰਾਂ ਦੀ ਤਸਕਰੀ ਖਿਲਾਫ ਲੜਾਈ ਵਿਚ ਜਨਭਾਗੀਦਾਰੀ ਦਾ ਦਿੱਤਾ ਸੱਦਾ
-ਨਾਗਰਿਕ ਸੁਰੱਖਿਆ ਸਮੀਤੀਆਂ ਦੇ ਮਹੱਤਵ ਤੇ ਦਿੱਤਾ ਜ਼ੋਰ
-ਮਿਸ਼ਨ ਆਬਾਦ 30 ਕੀਤਾ ਲੋਕਾਂ ਨੂੰ ਸਮਰਪਿਤ
ਫਾਜਿ਼ਲਕਾ/ਫ਼ਿਰੋਜ਼ਪੁਰ (ਸੁਭਾਸ਼ ਕੱਕੜ) 13 ਸਤੰਬਰ
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਹੈ ਕਿ ਸਰੱਹਦ ਪਾਰਲੇ ਮੁਲਕ ਵੱਲੋਂ ਭਾਰਤ ਨੂੰ ਅਸਾਂਤ ਕਰਨ ਦੇ ਇਰਾਦੇ ਨਾਲ ਦੇਸ਼ ਵਿਚ ਹਥਿਆਰਾ ਤੇ ਨਸਿ਼ਆਂ ਦੀ ਤਸਕਰੀ ਕਰਨ ਦੀਆਂ ਕੀਤੀਆਂ ਜਾਂਦੀਆਂ ਕੋਸਿ਼ਸਾਂ ਨੂੰ ਅਸੀਂ ਜਨ ਭਾਗੀਦਾਰੀ ਅਤੇ ਸਾਰੀਆਂ ਸੁਰੱਖਿਆ ਏਂਜਸੀਆਂ ਦੇ ਬਿਤਹਰ ਤਾਲਮੇਲ ਨਾਲ ਰੋਕ ਸਕਦੇ ਹਾਂ।
ਉਹ ਅੱਜ ਇੱਥੇ ਸਰਕਾਰੀ ਐਮਐਰ ਕਾਲਜ ਵਿਖੇ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ।
ਸੂਬੇ ਦੇ ਰਾਜਪਾਲ ਨੇ ਆਖਿਆ ਕਿ ਰਾਜ ਦੇ 6 ਸਰਹੱਦੀ ਜਿ਼ਲ੍ਹੇ ਬਹੁਤ ਸੰਵੇਦਨਸ਼ੀਲ ਹਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਇਹ ਜਾਣ ਲਿਆ ਹੈ ਕਿ ਉਹ ਭਾਰਤ ਨਾਲ ਸਿੱਧਾ ਯੁੱਧ ਕਰਨ ਦੀ ਹਿੰਮਤ ਨਹੀਂ ਕਰ ਸਕਦਾ ਹੈ ਇਸ ਲਈ ਉਹ ਨਸਿ਼ਆਂ ਰਾਹੀਂ ਸਾਡੀ ਜਵਾਨੀ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਰ ਅਸੀਂ ਦੁਸ਼ਮਣ ਦੀਆਂ ਇਹ ਚਾਲਾਂ ਅਸਫਲ ਕਰ ਸਕਦੇ ਹਾਂ ਜ਼ੇਕਰ ਸਾਰੇ ਲੋਕ ਚੌਕਸ ਰਹਿਣ ਅਤੇ ਇਸ ਮਾੜੇ ਕੰਮਾਂ ਵਿਚ ਲੱਗੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਡੀ ਜਵਾਨੀ ਨੂੰ ਬਚਾਉਣ ਲਈ ਜਰੂਰੀ ਹੈ ਕਿ ਅਸੀਂ ਸਾਰੇ ਮਤਭੇਦ ਭੁਲਾ ਕੇ ਇਸ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਤੇ ਇਕਜੁੱਟ ਹੋ ਕੇ ਕੰਮ ਕਰੀਏ।
ਰਾਜਪਾਲ ਨੇ ਕਿਹਾ ਕਿ ਇਸ ਲਈ ਪਿੰਡ ਅਤੇ ਵਾਰਡ ਪੱਧਰ ਤੇ ਨਾਗਰਿਕ ਸੁਰੱਖਿਆ ਸਮੀਤੀਆਂ ਬਹੁਤ ਕਾਰਗਾਰ ਸਿੱਧ ਹੋ ਸਕਦੀਆਂ ਹਨ। ਜਦ ਅਸੀਂ ਆਪਣੇ ਪਿੰਡਾਂ ਅਤੇ ਵਾਰਡਾਂ ਵਿਚ ਨਜਰ ਰੱਖਾਂਗੇ ਤਾਂ ਅਜਿਹੇ ਸਮਾਜ ਵਿਰੋਧੀ ਅਨਸਰ ਹਾਰ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਤੋਂ ਪੰਜਾਬ ਵਿਚ ਬਤੌਰ ਰਾਜਪਾਲ ਆਏ ਹਨ ਉਹ ਲਗਾਤਾਰ ਇਸ ਵਿਸੇ਼ ਤੇ ਕੰਮ ਕਰ ਰਹੇ ਹਨ ਅਤੇ ਸੁਰੱਖਿਆ ਏਂਜਸੀਆਂ ਦੇ ਬਿਤਹਰ ਤਾਲਮੇਲ ਰਾਹੀਂ ਸਫਲਤਾ ਵੀ ਮਿਲ ਰਹੀ ਹੈ, ਪਰ ਇਸ ਵਿਚ ਜਨ ਭਾਗੀਦਾਰੀ ਵੀ ਉਨ੍ਹੀ ਹੀ ਲਾਜਮੀ ਹੈ।ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਸੁਰੱਖਿਆ ਦੇ ਇਸ ਕੰਮ ਵਿਚ ਵੱਧ ਚੜ ਕੇ ਸਹਿਯੋਗ ਕਰਨ ਕਿਉਂਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਾਂ।ਦੇਸ਼ ਦੀ ਆਜਾਦੀ ਦੀ ਲੜਾਈ ਅਤੇ ਆਜਾਦੀ ਤੋਂ ਬਾਅਦ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਪੰਜਾਬੀਆਂ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਨਸਿ਼ਆਂ ਖਿਲਾਫ ਇਸ ਮੁਹਾਜ ਤੇ ਵੀ ਅਸੀਂ ਜਿੱਤ ਦਰਜ ਕਰਕੇ ਰਹਾਂਗੇ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੌਕੇ ਸਰਹੱਦੀ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਲਈ ਇੰਨ੍ਹਾਂ ਲੋਕਾਂ ਦੀ ਅਵਾਜ ਨੂੰ ਉਹ ਕੇਂਦਰ ਸਰਕਾਰ ਤੱਕ ਵੀ ਬੁਲੰਦ ਕਰਣਗੇ। ਇਸ ਮੌਕੇ ਉਨ੍ਹਾਂ ਨੇ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ 30 ਸਰਹੱਦੀ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਉਂਤੇ ਮਿਸ਼ਨ ਆਬਾਦ 30 ਦਾ ਲੋਕਅਰਪਨ ਵੀ ਕੀਤਾ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਤਾਰ ਪਾਰ ਜਾਣ ਲਈ ਉਨ੍ਹਾਂ ਨੂੰ ਹੁਣ ਵੱਧ ਸਮਾਂ ਦਿੱਤਾ ਜਾ ਰਿਹਾ ਹੈ ਜਦ ਕਿ ਸਰਹੱਦੀ ਇਲਾਕਿਆਂ ਦੀਆਂ ਹੋਰ ਮੁਸਿਕਲਾਂ ਦੇ ਹੱਲ ਲਈ ਵੀ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਰਾਜ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨ੍ਹਾਂ ਨੂੰ ਸਰਹੱਦੀ ਇਲਾਕੇ ਦੀਆਂ ਜਰੂਰਤਾਂ ਤੋਂ ਜਾਣੂ ਕਰਵਾਉਣ ਦੇ ਨਾਲ ਸਰਹੱਦੀ ਇਲਾਕਿਆਂ ਵਿਚ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਵੀ ਦਿੱਤੀ।
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਰਾਜਪਾਲ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜਿ਼ਲ੍ਹੇ ਵਿਚ ਮਿਸ਼ਨ ਆਬਾਦ 30 ਅਤੇ ਪ੍ਰੋਜ਼ੈਕਟ ਕਿਤਾਬ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰਾਂ ਜਿ਼ਲ੍ਹਾ ਪ੍ਰ਼ਸ਼ਾਸਨ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਵਿਚ ਜਾ ਕੇ ਕੰਮ ਕਰ ਰਿਹਾ ਹੈ।
ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਸ੍ਰੀ ਨਰਿੰਦਰਪਾਲ ਸਿੰਘ ਸਵਨਾ, ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਜ਼ੇਐਮ ਬਾਲਾਮੁਰੂਗਨ, ਐਸਐਸਪੀ ਸ੍ਰੀ ਭੁਪਿੰਦਰ ਸਿੰਘ ਸਿੱਧੂ ਤੇ ਹੋਰ ਅਧਿਕਾਰੀ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024