BSF ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਡਰੱਗ ਮਨੀ ਅਤੇ ਹੈਰੋਇਨ ਸਣੇ 4 ਨੂੰ ਕੀਤਾ ਕਾਬੂ
- 84 Views
- kakkar.news
- January 31, 2026
- Crime Punjab
BSF ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਡਰੱਗ ਮਨੀ ਅਤੇ ਹੈਰੋਇਨ ਸਣੇ 4 ਨੂੰ ਕੀਤਾ ਕਾਬੂ
ਫਿਰੋਜ਼ਪੁਰ 31 ਜਨਵਰੀ 2026( ਅਨੁਜ ਕੱਕੜ ਟੀਨੂੰ )
ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਟੀਮ ਨੇ ਚਾਰ ਵਿਅਕਤੀਆਂ ਨੂੰ 38 ਹਜ਼ਾਰ ਰੁਪਏ ਦੀ ਡਰੱਗ ਮਨੀ, 5 ਗ੍ਰਾਮ ਹੈਰੋਇਨ ਅਤੇ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਾਲੇ ਮੋਬਾਈਲ ਫੋਨਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਂਚ ਅਧਿਕਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ BSF ਦੀ ਇੰਟੈਲੀਜੈਂਸ ਨੂੰ ਇੱਕ ਸ਼ੱਕੀ ਗੱਡੀ ਦੇ ਇਲਾਕੇ ਵਿੱਚ ਘੁੰਮਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ ‘ਤੇ ਤੁਰੰਤ ਨਾਕਾਬੰਦੀ ਕੀਤੀ ਗਈ। ਜਦੋਂ ਸ਼ੱਕੀ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 38 ਹਜ਼ਾਰ ਰੁਪਏ ਦੀ ਡਰੱਗ ਮਨੀ, 5 ਗ੍ਰਾਮ ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ ਹੋਏ।
ਜਾਂਚ ਦੌਰਾਨ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਵਿੱਚੋਂ ਹੈਰਾਨੀਜਨਕ ਖੁਲਾਸੇ ਹੋਏ ਹਨ। ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹਨਾਂ ਮੋਬਾਈਲਾਂ ਦੀ ਵਰਤੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਣ ਲਈ ਕੀਤੀ ਜਾਂਦੀ ਸੀ।
ਪੁਲਿਸ ਮੁਤਾਬਕ ਫੜੇ ਗਏ ਚਾਰੇ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਇਹਨਾਂ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਨੈੱਟਵਰਕ ਕਿੱਥੇ-ਕਿੱਥੇ ਫੈਲਿਆ ਹੋਇਆ ਹੈ ਅਤੇ ਹੁਣ ਤੱਕ ਇਹ ਕਿੰਨੀਆਂ ਖੇਪਾਂ ਮੰਗਵਾ ਚੁੱਕੇ ਹਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026