ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ
- 47 Views
- kakkar.news
- February 3, 2026
- Punjab
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਬੱਸ ਰਵਾਨਾ
ਫ਼ਿਰੋਜ਼ਪੁਰ 03 ਫਰਵਰੀ 2026 (ਸਿਟੀਜਨਜ਼ ਵੋਇਸ)
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਚਾਂਦੀ ਵਾਲਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਅਤੇ ਵਾਹਗਾ ਬਾਰਡਰ ਤੋਂ ਇਲਾਵਾ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕਈ ਲੋਕਾਂ ਦਾ ਸੁਪਨਾ ਸੀ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਉਹ ਅੱਜ ਪੂਰਾ ਹੋ ਗਿਆ ਹੈ ਅਤੇ ਸਰਧਾਲੂ ਬਿਲਕੁਲ ਮੁਫਤ ਵਿੱਚ ਤੀਰਥ ਯਾਤਰਾ ਕਰਨਗੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026